ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਲਈ ਮੀਟਿੰਗ

08:50 AM Jul 01, 2023 IST
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਾਊ ਰਾਮ ਸ਼ਰਨ ਪ੍ਰਾਸ਼ਰ।

ਪੱਤਰ ਪ੍ਰੇਰਕ
ਅਜਨਾਲਾ, 30 ਜੂਨ
ਦੇਸ਼ ਦੀਆਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਦੀਆਂ ਦੇਸ਼ ਪ੍ਰਤੀ ਪ੍ਰਾਪਤੀਆਂ ਅਤੇ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਅੱਜ ਇੱਥੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਬਾਊ ਰਾਮ ਸ਼ਰਨ ਪ੍ਰਾਸ਼ਰ ਅਜਨਾਲਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਾਲ ਵਿੱਚ ਹੀ ਅਮਰੀਕਾ ਦੌਰਾ ਸਫ਼ਲ ਰਹਿਣ ਅਤੇ ਅਮਰੀਕਾ ਵਰਗੇ ਵਿਕਸਤ ਦੇਸ਼ਾਂ ਵੱਲੋਂ ਭਾਰਤ ਨਾਲ ਵਧਾਈ ਜਾ ਰਹੀ ਨੇੜ੍ਹਤਾ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਜਾ ਕੇ ਗ਼ਰੀਬਾਂ ਦੀ ਭਲਾਈ ਹਿੱਤ ਸਕੀਮਾਂ ਦੇਸ਼ ਅੰਦਰ ਚਲਾਈਆਂ ਹਨ। ਉਨ੍ਹਾਂ ਵਰਕਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਅੰਦਰ ਭਾਜਪਾ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਦੀ ਅਪੀਲ ਕਰਦਿਆਂ ਮੁੜ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਲਜਿੰਦਰ ਸਿੰਘ ਨੇਪਾਲ, ਰਮੇਸ਼ ਕੁਮਾਰ ਜੈ-ਦੁਰਗੇ, ਅਰਵਿੰਦਰ ਸਿੰਘ ਮਾਨ, ਤਰਲੋਚਨ ਕੁਮਾਰ, ਬੱਬੂ ਜਸਰਾਊਰ ਆਦਿ ਹਾਜ਼ਰ ਹੋਏ।

Advertisement

Advertisement
Tags :
ਦੀਆਂਨੀਤੀਆਂਪਾਰਟੀਪ੍ਰਚਾਰਭਾਜਪਾਮੀਟਿੰਗਵੱਲੋਂ
Advertisement