For the best experience, open
https://m.punjabitribuneonline.com
on your mobile browser.
Advertisement

ਬਿੱਟੂ ਨੂੰ ਲੁਧਿਆਣਾ ਤੋਂ ਬਦਲਣ ਦੀ ਤਿਆਰੀ ਵਿੱਚ ਭਾਜਪਾ: ਵੜਿੰਗ

07:01 AM May 06, 2024 IST
ਬਿੱਟੂ ਨੂੰ ਲੁਧਿਆਣਾ ਤੋਂ ਬਦਲਣ ਦੀ ਤਿਆਰੀ ਵਿੱਚ ਭਾਜਪਾ  ਵੜਿੰਗ
ਲੁਧਿਆਣਾ ਦੇ ਇਕ ਪਾਰਕ ਵਿੱਚ ਲੋਕਾਂ ਨੂੰ ਮਿਲਦੇ ਹੋਏ ਰਾਜਾ ਵੜਿੰਗ।
Advertisement

ਗਗਨਦੀਪ ਅਰੋੜਾ
ਲੁਧਿਆਣਾ, 5 ਮਈ
ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਚੋਣ ਮੁਹਿੰਮ ਤਹਿਤ ਰਾਜਾ ਵੜਿੰਗ ਨੇ ਅੱਜ ਸਵੇਰੇ-ਸਵੇਰੇ ਪਾਰਕ ਅਤੇ ਮੰਦਿਰਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ। ਪਾਰਕ ਵਿੱਚ ਉਨ੍ਹਾਂ ਲੋਕਾਂ ਨਾਲ ਸੈਰ ਕਰਨ ਦੇ ਨਾਲ-ਨਾਲ ਯੋਗ ਵੀ ਕੀਤਾ।
ਉੱਤਰੀ, ਪੂਰਬੀ ਤੇ ਪੱਛਮੀ ਹਲਕਿਆਂ ਵਿੱਚ ਪ੍ਰਚਾਰ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗੱਲ ਆਖੀ ਕਿ ਭਾਜਪਾ ਲੁਧਿਆਣਾ ਤੋਂ ਆਪਣੇ ਉਮੀਦਵਾਰ ਰਵਨੀਤ ਬਿੱਟੂ ਨੂੰ ਬਦਲਣ ਬਾਰੇ ਵਿਚਾਰ ਕਰ ਰਹੀ ਹੈ, ਕਿਉਂਕਿ ਪਾਰਟੀ ਦੇ ਤਾਜ਼ਾ ਸਰਵੇਖਣ ਮੁਤਾਬਕ ਉਹ ਜਿੱਤ ਦੇ ਹੋਏ ਦਿਖਾਈ ਨਹੀਂ ਦੇ ਰਹੇ ਅਤੇ ਉਹ ਚੌਥੇ ਸਥਾਨ ਉੱਪਰ ਆ ਰਹੇ ਹਨ। ਕਾਂਗਰਸੀ ਆਗੂ ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ਪਾਰਟੀ ਦੇ ਨਵ-ਨਿਯੁਕਤ ਆਬਜ਼ਰਵਰਾਂ ਵੱਲੋਂ ਕੀਤੇ ਗਏ ਤਾਜ਼ਾ ਸਰਵੇਖਣ ਦੌਰਾਨ ਬਿੱਟੂ ਨੂੰ 10 ਸਾਲਾਂ ਤੱਕ ਬਹੁਤ ਜ਼ਿਆਦਾ ਸੱਤਾ ਵਿਰੋਧੀ ਭਾਵਨਾ ਦਾ ਸਾਹਮਣਾ ਕਰਨਾ ਪਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਅੰਦਰੂਨੀ ਸਰਵੇਖਣ ਨੇ ਉਨ੍ਹਾਂ ਨੂੰ ਲੁਧਿਆਣਾ ਦੀ ਲੜਾਈ ਤੋਂ ਪੂਰੀ ਤਰ੍ਹਾਂ ਬਾਹਰ ਕਰ ਦਿੱਤਾ ਹੈ ਤੇ ਉਹ ਮੁਕਾਬਲੇ ਵਿੱਚ ਬਾਕੀ ਸਭ ਤੋਂ ਪਿੱਛੇ ਰਹਿ ਸਕਦੇ ਹਨ। ਭਾਜਪਾ ਅਗਲੇ ਕੁਝ ਦਿਨਾਂ ਵਿੱਚ ਇੱਕ ਵੱਖਰੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਕਿਉਂਕਿ ਪਾਰਟੀ ਦੇ ਅਬਜ਼ਰਵਰ ਮਹਿਸੂਸ ਕਰਦੇ ਹਨ ਕਿ ਹਾਲੇ ਵੀ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਵਾਲੇ ਫੈਸਲੇ ਵਿੱਚ ਕੁੱਝ ਸੋਧ ਕਰਨ ਦਾ ਸਮਾਂ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਜਿਸ ਨੂੰ ਵੀ ਮੈਦਾਨ ਵਿੱਚ ਉਤਾਰਦੀ ਹੈ, ਉਹ ਨਾ ਸਿਰਫ਼ ਚੌਥੇ ਜਾਂ ਪੰਜਵੇਂ ਸਥਾਨ ’ਤੇ ਰਹੇਗਾ, ਸਗੋਂ ਉਹ ਆਪਣੀ ਜ਼ਮਾਨਤ ਵੀ ਜ਼ਬਤ ਕਰਵਾ ਲਵੇਗਾ।
ਵੜਿੰਗ ਨੇ ਦਾਅਵਾ ਕੀਤਾ ਕਿ ਜੇਕਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇੱਥੇ ਨਿੱਜੀ ਤੌਰ ’ਤੇ ਚੋਣ ਲੜਨ ਲਈ ਆਉਂਦੇ ਹਨ ਤਾਂ ਉਹ ਵੀ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਦੇ।

Advertisement

ਬਿੱਟੂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ: ਅੰਮ੍ਰਿਤਾ ਵੜਿੰਗ

ਰਾਜਾ ਵੜਿੰਗ ਦੇ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵੀ ਚੋਣ ਮੋਰਚਾ ਸੰਭਾਲ ਲਿਆ ਹੈ। ਅੱਜ ਅੰਮ੍ਰਿਤਾ ਵੜਿੰਗ ਨੇ ਹਲਕਾ ਪੂਰਬੀ ਤੇ ਉੱਤਰੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਿੱਟੂ ਦੀਆਂ ਗੱਲਾਂ ਨੂੰ ਜ਼ਿਆਦਾ ਗੰਭੀਰਤਾ ਨਾਲ ਨਾ ਲਿਆ ਕਰੋ, ਉਹ ਕਾਂਗਰਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਨੂੰ ਦੇਖ ਕੇ ਪ੍ਰੇਸ਼ਾਨ ਹੋ ਗਏ ਹਨ।

Advertisement
Author Image

Advertisement
Advertisement
×