For the best experience, open
https://m.punjabitribuneonline.com
on your mobile browser.
Advertisement

ਭਾਜਪਾ ਲੋਕਤੰਤਰ ਲਈ ਵੱਡਾ ਖਤਰਾ: ਅਨਮੋਲ ਗਗਨ ਮਾਨ

06:27 AM May 03, 2024 IST
ਭਾਜਪਾ ਲੋਕਤੰਤਰ ਲਈ ਵੱਡਾ ਖਤਰਾ  ਅਨਮੋਲ ਗਗਨ ਮਾਨ
ਕਾਦੀਮਾਜਰਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਨਮੋਲ ਗਗਨ ਮਾਨ। -ਫੋਟੋ: ਮਿਹਰ ਸਿੰਘ
Advertisement

ਪੱਤਰ ਪ੍ਰੇਰਕ
ਕੁਰਾਲੀ, 2 ਮਈ
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਅਜਿਹੇ ਕੰਮ ਕੀਤੇ ਹਨ ਜਿਹੜੇ ਕਿ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਨੇੜਲੇ ਪਿੰਡ ਕਾਦੀਮਾਜਰਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬਾ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਜਿਹੀਆਂ ਮੁਢਲੀਆਂ ਸਹੂਲਤਾਂ ‘ਆਪ’ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੋਂ ਖੇਤਰਾਂ ਵਿੱਚ ਪੰਜਾਬ ਦੀ ਮਾਨ ਸਰਕਾਰ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਹੋ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ‘ਆਪ’ ਭਾਵੇਂ ਕਿ ਨਵੀਂ ਤੇ ਉਮਰ ਵਿੱਚ ਛੋਟੀ ਪਾਰਟੀ ਹੈ ਪਰ ਇਸ ਦਾ ਡਰ ਵੱਡਾ ਹੋ ਚੁੱਕਾ ਹੈ, ਇਸੇ ਵਾਸਤੇ ਭਾਜਪਾ ਵੱਲੋਂ ‘ਆਪ’ ਨੂੰ ਦੇਸ਼ ਦੀ ਸੱਤਾ ਤੋਂ ਲਾਂਭੇ ਕਰਨ ਲਈ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਲੋਕਤੰਤਰ ਲਈ ਵੱਡਾ ਖਤਰਾ ਬਣ ਚੁੱਕੀ ਹੈ ਜਿਸ ਨੂੰ ਨੱਥ ਪਾਉਣੀ ਸਮੇਂ ਦੀ ਵੱਡੀ ਲੋੜ ਹੈ।
ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਸਫ਼ਲਤਾ ਲਈ ਸਭਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਦੇ ਹੱਲ ਦਾ ਬੀਬਾ ਮਾਨ ਨੇ ਵਾਅਦਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਜੱਗੀ ਕਾਦੀਮਾਜਰਾ, ਬਲਵਿੰਦਰ ਸਿੰਘ, ਮੇਜਰ ਸਿੰਘ, ਮਨਵੀਰ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×