ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਲੀ ਪਾਰਟੀ: ਔਜਲਾ

07:50 AM May 17, 2024 IST
ਲੋਕਾਂ ਨੂੰ ਮਿਲਦੇ ਹੋਏ ਕਾਂਗਰਸੀ ਆਗੂ ਗੁਰਜੀਤ ਔਜਲਾ।

ਰਾਜਨ ਮਾਨ
ਮਜੀਠਾ, 16 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਫਿਰਕਾਪ੍ਰਸਤੀ ਨੂੰ ਬੜ੍ਹਾਵਾ ਦੇਣ ਵਾਲੀ ਪਾਰਟੀ ਹੈ ਅਤੇ ਇਸ ਨੂੰ ਚੱਲਦਾ ਕਰਨਾ ਹੀ ਭਾਈਚਾਰਕ ਸਾਂਝ ਲਈ ਸਹੀ ਹੈ।
ਅੱਜ ਪਿੰਡ ਜਹਾਂਗੀਰ ਅਤੇ ਬੱਲ ਖੁਰਦ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਮਨੀਪੁਰ ਵਿੱਚ ਹੋਈ ਔਰਤਾਂ ਦੀ ਨਿਰਾਦਰੀ ਨਿੰਦਨਯੋਗ ਹੈ ਅਤੇ ਅਫਸੋਸ ਦੀ ਗੱਲ ਹੈ ਕਿ ਮਨੀਪੁਰ ਦੀਆਂ ਘਟਨਾਵਾਂ ਸਬੰਧੀ ਨਰਿੰਦਰ ਮੋਦੀ ਵੱਲੋਂ ਇੱਕ ਵੀ ਸ਼ਬਦ ਨਹੀਂ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਅਜਿਹੀ ਪਾਰਟੀ ਹੈ, ਜੋ ਦੇਸ਼ ਦੇ ਬੁਨਿਆਦੀ ਢਾਂਚੇ ਤੇ ਅਰਥਚਾਰੇ ਨੂੰ ਮਜ਼ਬੂਤ ਕਰ ਸਕਦੀ ਹੈ। ਇਸ ਮੌਕੇ ਸ੍ਰੀ ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ., ਸੁਖਰਾਜ ਸਿੰਘ ਰੰਧਾਵਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਸਰਪੰਚ ਜਗਦੀਸ਼ ਸਿੰਘ ਬੱਲ, ਸਰਪੰਚ ਬਲਵਿੰਦਰ ਸਿੰਘ ਬੱਲ ਕਲਾਂ, ਸਰਪੰਚ ਗੁਰਮੀਤ ਸਿੰਘ ਬਾਬਾ ਦੀਪ ਸਿੰਘ ਨਗਰ, ਸੋਹਨ ਸਿੰਘ, ਜਸਬੀਰ ਸਿੰਘ, ਸਰਪੰਚ ਪਲਵਿੰਦਰ ਸਿੰਘ, ਸਰਪੰਚ ਕਰਮਜੀਤ ਸਿੰਘ, ਨਿਰਮਲ ਸਿੰਘ ਜਹਾਂਗੀਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

ਬਾਰ ਐਸੋਸੀਏਸ਼ਨ ਵਲੋਂ ਔਜਲਾ ਨੂੰ ਸਮਰਥਨ ਦੇਣ ਦਾ ਐਲਾਨ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਬਾਰ ਕੌਂਸਲ ਵਿੱਚ ਵਕੀਲਾਂ ਨਾਲ ਲੋਕ ਸਭਾ ਚੋਣਾਂ ਤੇ ਯੂਨੀਅਨ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬਾਰ ਐਸੋਸੀਏਸ਼ਨ ਵੱਲੋਂ ਗੁਰਜੀਤ ਔਜਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਔਜਲਾ ਦੀ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਬਣਾਉਣਗੇ। ਗੁਰਜੀਤ ਔਜਲਾ ਨੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰੋਡ ਸ਼ੋਅ ਨਹੀਂ, ਬਲਕਿ ਸਟਰੀਟ ਸ਼ੋਅ ਕੱਢਿਆ ਗਿਆ ਹੈ।

Advertisement
Advertisement