For the best experience, open
https://m.punjabitribuneonline.com
on your mobile browser.
Advertisement

‘ਜਿਨ੍ਹਾਂ ਕਿਸਾਨਾਂ ਨੂੰ ਲਾਠੀਆਂ ਨਾਲ ਕੁੱਟਿਆ, ਉਨ੍ਹਾਂ ਤੋਂ ਹੀ ਵੋਟਾਂ ਮੰਗ ਰਹੀ ਹੈ ਭਾਜਪਾ’

10:17 AM Apr 12, 2024 IST
‘ਜਿਨ੍ਹਾਂ ਕਿਸਾਨਾਂ ਨੂੰ ਲਾਠੀਆਂ ਨਾਲ ਕੁੱਟਿਆ  ਉਨ੍ਹਾਂ ਤੋਂ ਹੀ ਵੋਟਾਂ ਮੰਗ ਰਹੀ ਹੈ ਭਾਜਪਾ’
ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 11 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭਾ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਹਲਕੇ ਦੇ ਪਿੰਡਾਂ ਵਿੱਚ ਦੌਰਾ ਕੀਤਾ। ਇਸ ਮੌਕੇ ਪਿੰਡ ਚੂਹੜ ਮਾਜਰਾ, ਮਟੌਰਵੇੜੀ ,ਦੁਲਿਆਣੀ, ਸੰਗਰੌਲੀ, ਦੁਸੈਨ ਆਦਿ ਵਿਚ ਲੋਕਾਂ ਨਾਲ ਚੋਣ ਬੈਠਕਾਂ ਕੀਤੀਆਂ। ਉਨ੍ਹਾਂ ਨੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਤੇ ‘ਇੰਡੀਆ’ ਗੱਠਜੋੜ ਨੂੰ ਜਿਤਾਉਣ ਦੀ ਅਪੀਲ ਕੀਤੀ। ਡਾ. ਗੁਪਤਾ ਨੇ ਕਿਹਾ ਕਿ ਉਹ ਹਰ ਰੋਜ਼ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰ ਰਹੇ ਹਨ। ਹਰ ਰੋਜ਼ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਕਿਸਾਨ ਮਿਲਣ ਲਈ ਆ ਰਹੇ ਹਨ।
ਕਿਸਾਨਾਂ ਵਿਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪੈਲੇਟ ਗੰਨ ਨਾਲ ਹਮਲੇ ਕੀਤੇ ਗਏ , ਰਸੁਕਾ ਲਾਇਆ ਗਿਆ, ਬੈਂਕ ਖਾਤੇ ਸੀਲ ਕੀਤੇ ਗਏ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਪਰ ਅੱਜ ਭਾਜਪਾ ਦੇ ਉਮੀਦਵਾਰ ਕਿਸ ਮੂੰਹ ਨਾਲ ਉਨ੍ਹਾਂ ਤੋਂ ਵੋਟਾਂ ਮੰਗਣ ਆ ਰਹੇ ਹਨ।
ਕਿਸਾਨਾਂ ਨੇ ਇਨ੍ਹਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕ ਲਾ ਦਿੱਤੀ ਹੈ ਤੇ ਪਿੰਡਾਂ ਵਿਚ ਨਾ ਵੜਨ ਦੇ ਬੋਰਡ ਵੀ ਲਾਏ ਜਾ ਰਹੇ ਹਨ। ਡਾ. ਗੁਪਤਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ’ਤੇ ਉਨ੍ਹਾਂ ਨੇ ਤਸ਼ਦੱਦ ਕੀਤੀ ਅੱਜ ਉਹੀ ਕਿਸਾਨਾਂ ਦੀ ਹੈਸੀਅਤ ਨੂੰ ਯਾਦ ਕਰ ਰਹੇ ਹਨ। ਗੁਪਤਾ ਨੇ ਕਿਹਾ ਕਿ ਭਾਜਪਾ ਮੰਡੀਆਂ ਨੂੰ ਖਤਮ ਕਰ ਕੇ ਅਡਾਨੀ ਦੇ ਗੁਦਾਮ ਭਰਨ ਲਈ ਕਿਸਾਨਾਂ ਨੂੰ ਮਜਬੂਰ ਕਰਨਾ ਚਾਹੁੰਦੀ ਹੈ ਪਰ ਹੁਣ ਦੇਸ਼ ਦਾ ਕਿਸਾਨ ਇਹ ਸਭ ਕੁਝ ਸਮਝ ਚੁੱਕਾ ਹੈ। ਇਹੀ ਕਾਰਨ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਪਰ ਉਹੀ ਕਾਲੇ ਕਾਨੂੰਨਾਂ ਨੂੰ ਸਰਕਾਰ ਪਿਛਲੇ ਦਰਵਾਜ਼ਿਉਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਹੈ, ਉਨ੍ਹਾਂ ਦੇ ਕਿਸੇ ਮਕਸਦ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਡਾ. ਗੁਪਤਾ ਨੇ ਕਿਹਾ ਕਿ ਹੁਣ ਸੂਬੇ ਦਾ ਹਰ ਵਰਗ ਭਾਜਪਾ ਨੂੰ ਸੱਤਾ ਤੋਂ ਲਾਭੇਂ ਕਰਨ ਲਈ ਉਤਾਵਲਾ ਹੈ। ਕੁਰੂਕਸ਼ੇਤਰ ਤੋਂ ਭਾਜਪਾ ਦਾ ਡਰਿਆ ਉਮੀਦਵਾਰ ਚੋਣ ਲੜ ਰਿਹਾ ਹੈ। ਗੁਪਤਾ ਨੇ ਕਿਹਾ ਕਿ ਕੁਰੂਕਸ਼ੇਤਰ ਲੋਕ ਸਭਾ ਦੇ ਹਰ ਪਿੰਡ ਵਿਚ ਜਿਥੇ ਵੀ ਉਹ ਹਰ ਰੋਜ਼ ਜਾ ਰਹੇ ਹਨ ਉਨਾਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਹਰ ਵਿਅਕਤੀ ਬਦਲਾਅ ਲਈ ਵੋਟ ਦੇਣ ਨੂੰ ਤਿਆਰ ਹੈ।

Advertisement

Advertisement
Author Image

sukhwinder singh

View all posts

Advertisement
Advertisement
×