ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਰਾਜਧਾਨੀ ਦੇ ਧਾਰਮਿਕ ਅਸਥਾਨਾਂ ਨੂੰ ਢਾਹੁਣ ਦੀ ਰਚ ਰਹੀ ਹੈ ਸਾਜ਼ਿਸ਼: ਆਤਿਸ਼ੀ

07:40 AM Jan 02, 2025 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਆਤਿਸ਼ੀ। -ਫੋਟੋ: ਮਾਨਸ ਰੰਜਨ ਭੂਈ

ਨਵੀਂ ਦਿੱਲੀ, 1 ਜਨਵਰੀ
ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇੱਥੇ ਦੋਸ਼ ਲਗਾਇਆ ਕਿ ਇੱਕ ਪਾਸੇ ਭਾਰਤੀ ਜਨਤਾ ਪਾਰਟੀ ਕੌਮੀ ਰਾਜਧਾਨੀ ਵਿੱਚ ਮੰਦਰਾਂ ਅਤੇ ਇੱਕ ਬੋਧ ਧਾਰਮਿਕ ਸਥਾਨ ਨੂੰ ਢਾਹੁਣ ਦੀ ਸਾਜ਼ਿਸ਼ ਰਚ ਰਹੀ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੁਜਾਰੀਆਂ ਅਤੇ ਗ੍ਰੰਥੀਆ ਨੂੰ 18,000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਨੇ ਮੰਗਲਵਾਾਰ ਨੂੰ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਸਕਸੈਨਾ ਦੇ ਅਧੀਨ ਇੱਕ ਧਾਰਮਿਕ ਸਮਿਤੀ ਨੇ 22 ਨਵੰਬਰ ਨੂੰ ਆਪਣੀ ਮੀਟਿੰਗ ਵਿੱਚ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਦਰਾਂ ਅਤੇ ਇੱਕ ਬੋਧ ਪੂਜਾ ਸਥਾਨ ਸਣੇ ਧਾਰਮਿਕ ਇਮਾਰਤਾਂ ਨੂੰ ਢਾਹੁਣ ਦਾ ਆਦੇਸ਼ ਦਿੱਤਾ ਸੀ। ਉਪ ਰਾਜਪਾਲ ਦਫ਼ਤਰ ਨੇ ਮੁੱਖ ਮੰਤਰੀ ਦੇ ਦੋਸ਼ ਨੂੰ ਨਕਾਰਦਿਆਂ ਉਨ੍ਹਾਂ ’ਤੇ ਹੋਛੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਕਿਸੇ ਵੀ ਧਾਰਮਿਕ ਸਥਾਨ ਨੂੰ ਢਾਹਿਆ ਨਹੀਂ ਜਾ ਰਿਹਾ। ਕਿਉਂਕਿ ਇਸ ਸਬੰਧੀ ਕੋਈ ਫਾਈਲ ਉਨ੍ਹਾਂ ਕੋਲ ਨਹੀਂ ਆਈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਆਤਿਸ਼ੀ ਨੇ ਉਪ ਰਾਜਪਾਲ ਦਫ਼ਤਰ ਦੇ ਖੰਡਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੱਤਾ। ਉਨ੍ਹਾਂ ਧਾਰਮਿਕ ਸਮਿਤੀ ਦੀ ਮੀਟਿੰਗ ਦੀ ਕਾਰਵਾਈ ਬਾਰੇ ਪੁਖਤਾ ਸਬੂਤ ਵੀ ਦਿਖਾਏ। ਉਨ੍ਹਾਂ ਦਾਅਵਾ ਕੀਤਾ ਕਿ ਸਮਿਤੀ ਦੇ ਹੁਕਮ ਦੀ ਫਾਈਲ ਭਾਜਪਾ ਦੀ ਅਗਵਾਈ ਵਾਲੇ ਕੇਂਦਰ ਦੇ ਪ੍ਰਤੀਨਿਧ ਉਪ ਰਾਜਪਾਲ ਨੂੰ ਭੇਜੀ ਗਈ ਹੈ। ਉਪ ਰਾਜਪਾਲ ਨੇ ਇਸ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਦਿੱਲੀ ਨਗਰ ਨਿਗਮ (ਐੱਮਸੀਡੀ), ਜ਼ਿਲ੍ਹਾ ਅਧਿਕਾਰੀ (ਡੀਐੱਮ) ਦਫ਼ਤਰਾਂ ਅਤੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਪੂਜਾ ਸਥਾਨਾਂ ਨੂੰ ਢਾਹੁਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁੰਦਰ ਨਗਰ ਵਿੱਚ ਜਿਸ ਬੋਧ ਧਾਰਮਿਕ ਸਥਾਨ ਨੂੰ ਢਾਹੁਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਉਸ ਵਿੱਚ ਡਾ. ਬੀਆਰ ਅੰਬੇਡਕਰ ਦੀ ਮੂਰਤੀ ਸਥਾਪਿਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਧਾਰਮਿਕ ਅਸਥਾਨਾਂ ਨੂੰ ਢਾਹੁਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਉਪ ਰਾਜਪਾਲ ਦਾ ਦਫ਼ਤਰ ਅਜਿਹਾ ਨਹੀਂ ਕਰਨਾ ਚਾਹੁੰਦਾ ਤਾਂ ਢਾਹੁਣ ਦੇ ਹੁਕਮ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਭਾਜਪਾ ਦਾ ਦੋਹਰਾ ਚਰਿੱਤਰ ਉਜਾਗਰ ਹੋਇਆ ਹੈ। ਇੱਕ ਪਾਸੇ ਉਹ ਹਿੰਦੂਆਂ ਦੀ ਰੱਖਿਅਕ ਹੋਣ ਦਾ ਦਾਅਵਾ ਕਰਦੇ ਹਨ ਤੇ ਦੂਜੇ ਪਾਸੇ ਉਹ ਗੁਪਤ ਰੂਪਾਂ ਵਿੱਚ ਮੰਦਰਾਂ ਨੂੰ ਢਾਹੁਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਛੇ ਧਾਰਮਿਕ ਅਸਥਾਨਾਂ ਦੀਆਂ ਇਮਾਰਤਾਂ ਨੂੰ ਢਾਹੁਣ ਦੀ ਸਾਜ਼ਿਸ ਹੈ, ਇਹ ਵੈਸਟ ਪਟੇਲ ਨਗਰ, ਦਿਲਸ਼ਾਦ ਗਾਰਡਨ, ਸੁੰਦਰ ਨਗਰੀ, ਸੀਮਾ ਪੁਰੀ, ਗੋਕਲ ਪੁਰੀ ਅਤੇ ਨਿਊ ਉਸਮਾਨਪੁਰ ਵਿੱਚ ਸਥਿਤ ਹਨ। -ਪੀਟੀਆਈ

Advertisement

Advertisement