For the best experience, open
https://m.punjabitribuneonline.com
on your mobile browser.
Advertisement

ਦੇਸ਼ ਵਿੱਚ ਫਿਰਕੂ ਵੰਡੀਆਂ ਪਾ ਰਹੀ ਹੈ ਭਾਜਪਾ: ਔਜਲਾ

07:45 AM May 16, 2024 IST
ਦੇਸ਼ ਵਿੱਚ ਫਿਰਕੂ ਵੰਡੀਆਂ ਪਾ ਰਹੀ ਹੈ ਭਾਜਪਾ  ਔਜਲਾ
ਸੈਂਸਰਾ ਕਲਾਂ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਜੀਤ ਸਿੰਘ ਔਜਲਾ। -ਫੋਟੋ: ਮਿੰਟੂ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 15 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ’ਚ ਫਿਰਕੂ ਵੰਡੀਆਂ ਪਾ ਕੇ ਸਿਆਸਤ ਚਮਕਾਉਣ ਵਾਲੀ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੋ ਗਿਆ ਹੈ। ਗੁਰਜੀਤ ਔਜਲਾ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿੱਚ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਹੋਈ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਉਨ੍ਹਾਂ ਨੇ ਦੋ ਵਾਰ ਸੰਸਦ ਮੈਂਬਰ ਬਣਨ ਦੇ ਕਾਰਜਕਾਲ ਦੌਰਾਨ ਹਮੇਸ਼ਾ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵੱਲੋਂ 275 ਕਰੋੜ ਦੀ ਲਾਗਤ ਨਾਲ ਰਾਜਾਸਾਂਸੀ ਤੋਂ ਰਮਦਾਸ ਤੱਕ 4 ਲੇਨ ਸੜਕ ਮਨਜ਼ੂਰ ਕਰਵਾਉਣ, ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਵਿਸਥਾਰ, ਨਵੀਆਂ ਰੇਲ ਗੱਡੀਆਂ, ਅੰਮ੍ਰਿਤਸਰ ਦੇ ਹਵਾਈ ਅੱਡੇ ਲਈ ਨਵੀਆਂ ਉਡਾਣਾ ਸ਼ੁਰੂ ਕਰਵਾਉਣ, ਅੰਮ੍ਰਿਤਸਰ ਸ਼ਹਿਰ ਵਿੱਚ ਪੁਲ ਬਣਵਾਉਣ, ਜ਼ਿਲ੍ਹੇ ਦੇ ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ, ਅੰਮ੍ਰਿਤਸਰ ਲਈ 75 ਕਿਲੋਮੀਟਰ ਰਿੰਗ ਰੋਡ ਆਦਿ ਵਿਕਾਸ ਕਾਰਜ ਮਨਜ਼ੂਰ ਕਰਵਾ ਕੇ ਦਿੱਤੇ ਗਏ ਅਤੇ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਯੂਥ ਕਾਂਗਰਸੀ ਆਗੂ ਡਾਇਰੈਕਟਰ ਕੁੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਜੁਗਰਾਜ ਸਿੰਘ ਅਜਨਾਲਾ, ਸਰਪੰਚ ਗੁਰਸ਼ਿੰਦਰ ਸਿੰਘ ਸੈਂਸਰਾ ਕਲਾਂ, ਅਮਨਦੀਪ ਸਿੰਘ ਝੰਡੇਰ, ਅਜਮੇਰ ਸਿੰਘ ਸੈਂਸਰਾ, ਜਸਬੀਰ ਸਿੰਘ ਜੱਸ ਕੋਟਲੀ, ਜਤਿੰਦਰ ਸਿੰਘ ਮਾਛੀਨੰਗਲ, ਦਲਜੀਤ ਸਿੰਘ ਲਸ਼ਕਰੀ ਨੰਗਲ ਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×