ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਕਿਸਾਨਾਂ ’ਚ ਟਕਰਾਅ ਪੈਦਾ ਕਰ ਰਹੀ ਹੈ ਭਾਜਪਾ: ਚੰਨੀ

06:58 AM Nov 13, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਨਵੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਕਿਸਾਨੀ ਅਤੇ ਸਮਾਜ ਦੇ ਹੋਰ ਵਰਗਾਂ ’ਚ ਟਕਰਾਅ ਪੈਦਾ ਕਰ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਰਬਾਦ ਕਰਨ ਦੀ ਸਾਜਿਸ਼ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸ਼ਾਮਲ ਹੈ। ਚੱਬੇਵਾਲ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ’ਚ ਚੋਣ ਪ੍ਰਚਾਰ ਕਰਨ ਆਏ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਜਪਾ ਦਾ ਹੱਥਠੋਕਾ ਬਣ ਕੇ ਕੰਮ ਕਰ ਰਹੇ ਹਨ। ਕਿਸਾਨਾਂ ਨੂੰ ਜਾਣ-ਬੁੱਝ ਕੇ ਮੰਡੀਆਂ ’ਚ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਤਾਂ ਕਿ ਮਜਬੂਰ ਹੋ ਕੇ ਉਹ ਸੜਕਾਂ ਜਾਮ ਕਰਨ ਅਤੇ ਲੋਕਾਂ ’ਚ ਉਨ੍ਹਾਂ ਪ੍ਰਤੀ ਰੋਸ ਪੈਦਾ ਹੋਵੇ। ਹਰਿਆਣਾ ’ਚ ਵੀ ਭਾਜਪਾ ਨੇ ਅਜਿਹੀਆਂ ਕੋਝੀਆਂ ਚਾਲਾਂ ਚੱਲ ਕੇ ਸੱਤਾ ਹਾਸਿਲ ਕੀਤੀ ਅਤੇ ਪੰਜਾਬ ’ਚ ਇਹੀ ਸਾਜਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਲੈਣਾ ਛੱਡ ਦੇਣ ਕਿਉਂਕਿ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ।

Advertisement

Advertisement