For the best experience, open
https://m.punjabitribuneonline.com
on your mobile browser.
Advertisement

ਲੋਕਾਂ ’ਚ ਵੰਡੀਆਂ ਪਾ ਰਹੀ ਹੈ ਭਾਜਪਾ: ਡਿੰਪਾ

12:08 PM May 06, 2024 IST
ਲੋਕਾਂ ’ਚ ਵੰਡੀਆਂ ਪਾ ਰਹੀ ਹੈ ਭਾਜਪਾ  ਡਿੰਪਾ
Advertisement

ਪੱਤਰ ਪ੍ਰੇਰਕ
ਜ਼ੀਰਾ, 5 ਮਈ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਵੱਲੋਂ ਅੱਜ ਸਥਾਨਕ ਪੈਲੇਸ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਵੀ ਪੁੱਜੇ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹੋ ਤਾਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਓ ਕਿਉਂਕਿ ਕਾਂਗਰਸ ਪਾਰਟੀ ਸਾਰੇ ਵਰਗਾਂ ਦੀ ਸਾਂਝੀ ਪਾਰਟੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਹਲਕਾ ਜ਼ੀਰਾ ਅੰਦਰ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਹਨ।
ਕਾਂਗਰਸ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਅੰਬਾਨੀਆਂ ਤੇ ਅੰਡਾਨੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਕਿਸਾਨਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਕਿਸਾਨ ਸੜਕਾਂ ’ਤੇ ਰੁਲ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇਸ਼ ਵਾਸੀਆਂ ਵਿਚ ਵੰਡੀਆਂ ਪਾ ਰਹੀ ਹੈ। ਸ੍ਰੀ ਜ਼ੀਰਾ ਨੇ ਕਿਹਾ ਕਿ ਉਹ 9 ਮਈ ਨੂੰ ਮਖੂ ਦੀ ਦਾਣਾ ਮੰਡੀ ਤੋਂ ਕਾਗਜ਼ ਭਰਨ ਲਈ ਰਵਾਨਾ ਹੋਣਗੇ। ਇਸ ਦੌਰਾਨ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋਏ।

Advertisement

Advertisement
Author Image

sukhwinder singh

View all posts

Advertisement
Advertisement
×