ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਵਿਧਾਨ ਬਦਲਣ ਲਈ 400 ਸੀਟਾਂ ਮੰਗ ਰਹੀ ਹੈ ਭਾਜਪਾ: ਸਪਰਾ

10:42 AM May 27, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚਰਨ ਸਿੰਘ ਸਪਰਾ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਮਈ
ਕਾਂਗਰਸ ਦੇ ਕੌਮੀ ਬੁਲਾਰੇ ਅਤੇ ਮੁੰਬਈ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਚਰਨ ਸਿੰਘ ਸਪਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ 400 ਤੋਂ ਵੱਧ ਸੀਟਾਂ ਇਸ ਕਰਕੇ ਮੰਗ ਰਹੀ ਹੈ ਤਾਂ ਜੋ ਇਹ ਸੰਵਿਧਾਨ ਨੂੰ ਬਦਲ ਸਕੇ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਰਾਖਵੇਂਕਰਨ ਦੇ ਵਿਰੋਧੀ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਦੇ ਕਈ ਉਮੀਦਵਾਰ ਕਹਿ ਚੁੱਕੇ ਹਨ ਕਿ ਭਾਜਪਾ ਇਸ ਵਾਰ ਸੰਵਿਧਾਨ ਬਦਲਣ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਬਹੁਮਤ ਮਿਲਣ ਦੇ 48 ਘੰਟਿਆਂ ਦੇ ਅੰਦਰ ਦੇਸ਼ ਨੂੰ ਨਵੇਂ ਪ੍ਰਧਾਨ ਮੰਤਰੀ ਦਾ ਚਿਹਰਾ ਵੀ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬਾਂ ਦੇ ਕਰਜ਼ਿਆਂ ਦੀ ਗੱਲ ਕਦੇ ਨਹੀਂ ਕਰਦੇ ਸਗੋਂ ਆਪਣੇ ਦੋ ਅਮੀਰ ਦੋਸਤਾਂ ਦੇ ਕਰਜ਼ੇ ਮੁਆਫ਼ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਚੋਣ ਕਮਿਸ਼ਨ ਸ਼ਰ੍ਹੇਆਮ ਪੱਖਪਾਤ ਵਾਲਾ ਰਵੱਈਆ ਅਪਣਾ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਵੇਲੇ ਪੰਜਾਬ ਵਿੱਚ ਗੈਂਗਸਟਰ ਵਧੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਇਸ ਕਰਕੇ ਹੋਇਆ ਕਿ ਉਸ ਦੀ ਸੁਰੱਖਿਆ ਘਟਾ ਕੇ ਉਸ ਦਾ ਪ੍ਰਚਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਨਾ ਘਟਾਈ ਹੁੰਦੀ ਤਾਂ ਉਹ ਅੱਜ ਜਿਉਂਦਾ ਹੋਣਾ ਸੀ।

Advertisement

Advertisement
Advertisement