ਸੰਵਿਧਾਨ ਨੂੰ ਤਬਾਹ ਕਰ ਰਹੀ ਹੈ ਭਾਜਪਾ: ਬਰਸਟ
08:33 AM Aug 25, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਲੇਟਰਲ ਐਂਟਰੀ ਸਕੀਮ ਦੇ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਬਰਸਟ ਨੇ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ਲੱਗੀ ਹੋਈ ਹੈ। ਭਾਜਪਾ ਦਾ ਹਰ ਫੈਸਲਾ ਸੰਵਿਧਾਨ ਦੇ ਉਲਟ ਹੁੰਦਾ ਹੈ ਜਿਸ ਨੇ ਦੇਸ਼ ’ਚੋਂ ਪਛੜੇ ਵਰਗਾਂ ਨੂੰ ਦਿੱਤੇ ਰਾਖਵਾਂਕਰਨ ਦੇ ਅਧਿਕਾਰਾਂ ਨੂੰ ਦਾਅ ’ਤੇ ਲਾ ਕੇ ਲੇਟਰਲ ਐਂਟਰੀ ਯੋਜਨਾ ਲਿਆਂਦੀ। ਇਸ ਰਾਹੀਂ ਭਾਜਪਾ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਉੱਚੇ ਅਹੁਦਿਆਂ ’ਤੇ ਬਿਠਾਉਣ ਦੀ ਤਿਆਰੀ ਵਿੱਚ ਹੈ। ਸ੍ਰੀ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ। ਹੁਣ 45 ਹੋਰ ਅਹੁਦਿਆਂ ’ਤੇ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਦੇਸ਼ ਵਿੱਚ ਇਸ ਦਾ ਵਿਰੋਧ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ।
Advertisement
Advertisement
Advertisement