ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟਾਂ ਖਰੀਦਣ ਲਈ ਪੈਸੇ ਵੰਡ ਰਹੀ ਹੈ ਭਾਜਪਾ: ਕੇਜਰੀਵਾਲ

07:34 AM Jan 15, 2025 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 14 ਜਨਵਰੀ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਦੋਸ਼ ਲਗਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਭਾਰਤੀ ਜਨਤਾ ਪਾਰਟੀ ਧਨ ਅਤੇ ਸੋਨੇ ਦੀਆਂ ਚੇਨਾਂ ਵੰਡ ਰਹੀ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦਿਨੋਂ ਦਿਨ ‘ਆਪ’ ਦਾ ਗ੍ਰਾਫ਼ ਵਧ ਰਿਹਾ ਹੈ ਅਤੇ ਉਸ ਨੂੰ ਇੱਕ ਵਾਰ ਮੁੜ ਬਹੁਮਤ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕੋਲ ‘ਆਪ’ ਨੂੰ ਚੁਣੌਤੀ ਦੇਣ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਆਗੂ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਸਾਰੇ ਹਥਿਆਰ ਸੁੱਟ ਦਿੱਤੇ ਹਨ ਕਿਉਂਕਿ ਉਨ੍ਹਾਂ ਕੋਲ ਨਾ ਕੋਈ ਦ੍ਰਿਸ਼ਟੀਕੋਣ ਹੈ ਅਤੇ ਨਾ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਕੋਈ ਆਗੂ ਹੈ। ਉਨ੍ਹਾਂ ਕੋਲ ਕੁੱਝ ਵੀ ਨਹੀਂ ਹੈ। ਭਾਜਪਾ ’ਤੇ ਚੋਣਾਂ ਦੌਰਾਨ ਗਲਤ ਤਰੀਕਾ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਾਰਟੀ ਵੋਟ ਖਰੀਦਣ ਲਈ ਜੈਕੇਟ, ਜੁੱਤੇ, ਸਾੜੀਆਂ, ਰੁਪਏ ਅਤੇ ਇੱਥੋਂ ਤੱਕ ਕਿ ਸੋਨੇ ਦੀਆਂ ਚੇਨਾਂ ਵੀ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਨੇ ਸੁਣਿਆ ਹੈ ਕਿ ਭਾਜਪਾ ਵੱਲੋਂ ਦੋ ਕਲੋਨੀਆਂ ਵਿੱਚ ਸੋਨੇ ਦੀਆਂ ਚੇਨਾਂ ਵੰਡੀਆਂ ਜਾ ਰਹੀਆਂ ਹਨ। ਭਾਜਪਾ ਕਹਿ ਰਹੀ ਹੈ ਕਿ ਉਹ ਲੋਕਾਂ ਤੋਂ ਵੋਟ ਖਰੀਦੇਗੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਜੇ ਚੋਣਾਂ ਦੌਰਾਨ ਤੁਹਾਨੂੰ ‘ਆਪ’ ਉਮੀਦਵਾਰ ਸਣੇ ਕੋਈ ਵੀ ਰੁਪਏ ਜਾਂ ਸਾਮਾਨ ਦੀ ਪੇਸ਼ਕਸ਼ ਕਰਦਾ ਹੈ ਤਾਂ ਉਨ੍ਹਾਂ ਨੂੰ ਵੋਟ ਨਾ ਪਾਓ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਵੋਟਾਂ ਪੈਣ ਦਾ ਸਮਾਂ ਨੇੜੇ ਆ ਰਿਹਾ ਹੈ, ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ‘ਆਪ’ ਪੂਰਨ ਬਹੁਮਤ ਨਾਲ ਇੱਕ ਸਥਿਰ ਸਰਕਾਰ ਬਣਾਉਣ ਜਾ ਰਹੀ ਹੈ। ਸਮੇਂ ਦੇ ਨਾਲ ‘ਆਪ’ ਦਾ ਗ੍ਰਾਫ਼ ਵਧ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਅਤੇ 2020 ਵਿੱਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵੇਲੇ ‘ਆਪ’ ਨੇ ਕ੍ਰਮਵਾਰ 67 ਅਤੇ 62 ਸੀਟਾਂ ਜਿੱਤੀਆਂ ਸਨ। ਭਾਜਪਾ ਨੇ 2015 ਵਿੱਚ ਤਿੰਨ ਅਤੇ 2020 ਵਿੱਚ ਅੱਠ ਸੀਟਾਂ ਜਿੱਤੀਆਂ ਸਨ, ਜਦੋਂਕਿ ਕਾਂਗਰਸ ਇੱਕ ਵੀ ਸੀਟ ਨਹੀਂ ਜਿੱਤ ਸਕੀ ਸੀ। -ਪੀਟੀਆਈ

Advertisement

ਬਿਨਾਂ ਲਾੜੇ ਤੋਂ ਭਾਜਪਾ ਕਿੱਥੇ ਲਿਜਾ ਰਹੀ ਹੈ ‘ਬਰਾਤ’: ਸੰਜੈ ਸਿੰਘ

ਨਵੀਂ ਦਿੱਲੀ:

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਾ ਕਰਨ ’ਤੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਇਸ ਸਬੰਧੀ ਭਾਜਪਾ ਵਿੱਚ ਕਲੇਸ਼ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਲੋਕ ਸਭਾ ਮੈਂਬਰ ਰਮੇਸ਼ ਬਿਧੂੜੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਭਾਜਪਾ ਬਿਨਾਂ ਪ੍ਰਾਹੁਣੇ ਤੋਂ ਆਪਣੀ ‘ਬਰਾਤ’ ਕਿੱਥੇ ਲੈ ਕੇ ਜਾ ਰਹੀ ਹੈ। ਸੰਜੈ ਸਿੰਘ ਨੇ ਕਿਹਾ ਕਿ ਵੋਟਾਂ ਪੈ ਜਾਣਗੀਆਂ ਅਤੇ ਦਿੱਲੀ ਵਾਸੀਆਂ ਨੂੰ ਉਦੋਂ ਵੀ ਇਹ ਪਤਾ ਨਹੀਂ ਲੱਗੇਗਾ ਕਿ ਭਾਜਪਾ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੈ। ਦਿੱਲੀ ਲਈ ਉਨ੍ਹਾਂ ਦੇ ਕੰਮ ਮੂੰਹੋਂ ਬੋਲਦੇ ਹਨ। ਭਾਜਪਾ ਕੋਲ ਉਨ੍ਹਾਂ ਦੇ ਮੁਕਾਬਲੇ ਦਾ ਕੋਈ ਆਗੂ ਨਹੀਂ ਹੈ। ਇਸ ਸਬੰਧੀ ਅਜੇ ਭਾਜਪਾ ਨੇ ਕੋਈ ਟਿੱਪਣੀ ਨਹੀਂ ਕੀਤੀ। -ਪੀਟੀਆਈ

Advertisement

ਚੋਣਾਂ ਕਾਂਗਰਸ ਤੇ ਭਾਜਪਾ ਦੀ ‘ਜੁਗਲਬੰਦੀ’ ਨੂੰ ਉਜਾਗਰ ਕਰ ਦੇਣਗੀਆਂ: ਕੇਜਰੀਵਾਲ

ਨਵੀਂ ਦਿੱਲੀ:

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਕਾਂਗਰਸ ਅਤੇ ਭਾਜਪਾ ਵਿਚਾਲੇ ‘ਜੁਗਲਬੰਦੀ’ ਨੂੰ ਉਜਾਗਰ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਇੱਕ ਹੀ ਲਾਈਨ ਬੋਲੀ ਅਤੇ ਜਵਾਬ ਭਾਜਪਾ ਵੱਲੋਂ ਆ ਰਿਹਾ ਹੈ। ਉਨ੍ਹਾਂ ਐਕਸ ’ਤੇ ਪਾਈ ਪੋਸਟ ਵਿੱਚ ਕਿਹਾ ਕਿ ਭਾਜਪਾ ਨੂੰ ਦੇਖੋ ਕਿੰਨੀ ਤਕਲੀਫ਼ ਹੋ ਰਹੀ ਹੈ। ਸ਼ਾਇਦ ਦਿੱਲੀ ਦੀਆਂ ਇਹ ਚੋਣਾਂ ਕਾਂਗਰਸ ਅਤੇ ਭਾਜਪਾ ਵਿਚਾਲੇ ਸਾਲਾਂ ਤੋਂ ਚੱਲੀ ਆ ਰਹੀ ‘ਜੁਗਲਬੰਦੀ’ ਤੋਂ ਪਰਦਾ ਹਟਾ ਦੇਣਗੀਆਂ। ਕੇਜਰੀਵਾਲ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ ਕਿ ‘ਆਪ’ ਪੂਰੀ ‘ਗਲੀ ਸੜੀ’ ਵਿਵਸਥਾ ਦੇ ਖ਼ਿਲਾਫ਼ ਲੜ ਰਹੀ ਹੈ, ਜਿਸ ਨੂੰ ਲੋਕਾਂ ਨਾਲ ਮਿਲ ਕੇ ਬਦਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵੇਂ ਉਸ ਗਲੀ ਸੜੀ ਵਿਵਸਥਾ ਦਾ ਹਿੱਸਾ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਵਿੱਚ ਅਸਫ਼ਲ ਹੋਣ ਮਗਰੋਂ ‘ਆਪ’ ਅਤੇ ਕਾਂਗਰਸ ਵਿੱਚ ਸਬੰਧ ਤਣਾਅਪੂਰਨ ਹੋ ਗਏ ਹਨ। ਸੀਲਮਪੁਰ ਵਿੱਚ ਸੋਮਵਾਰ ਨੂੰ ਚੋਣ ਰੈਲੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਜਰੀਵਾਲ ਜਾਤੀ ਜਨਗਣਨਾ ਦੇ ਮੁੱਦੇ ’ਤੇ ਚੁੱਪ ਹਨ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪਛੜਾ ਵਰਗ, ਦਲਿਤ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਉਚਿਤ ਹਿੱਸਾ ਮਿਲੇ। -ਪੀਟੀਆਈ

Advertisement