ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ ਭਾਜਪਾ: ਪ੍ਰਿਯੰਕਾ

07:34 AM Apr 25, 2024 IST
ਪ੍ਰਿਯੰਕਾ ਗਾਂਧੀ ਵਾਇਨਾਡ ’ਚ ਇਕੱਠ ਨੂੰ ਸੰਬੋਧਨ ਕਰਦੀ ਹੋਈ। -ਫੋਟੋ: ਪੀਟੀਆਈ

ਵਾਇਨਾਡ, 24 ਅਪਰੈਲ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਦੇ ਸ਼ਾਸ਼ਨ ਦੌਰਾਨ ਜ਼ਰੂਰੀ ਵਸਤਾਂ ਦੇ ਭਾਅ ਵਧ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਗਵਾ ਪਾਰਟੀ ਚੋਣ ਪ੍ਰਚਾਰ ਦੌਰਾਨ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ।
ਪ੍ਰਿਯੰਕਾ ਨੇ ਵਾਇਨਾਡ ਹਲਕੇ, ਜਿੱਥੋਂ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਮੁੜ ਲੋਕ ਸਭਾ ਚੋਣ ਲੜ ਰਹੇ ਹਨ, ਵਿੱਚ ਤਿੰਨ ਮੀਟਿੰਗਾਂ ਦੌਰਾਨ ਭਾਜਪਾ ਤੇ ਪ੍ਰਧਾਨ ਮੰਤਰੀ ਵਰ੍ਹਦਿਆਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਧਦੀਆਂ ਕੀਮਤਾਂ ਤੇ ਬੇਰੁਜ਼ਗਾਰੀ ਜਿਹੇ ਮੁੱਦਿਆਂ ਦਾ ਹੱਲ ਕਰਨ ’ਚ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਨੇ ਪ੍ਰਧਾਨ ਮੰਤਰੀ ’ਤੇ ਧਰਮ ਦੇ ਆਧਾਰ ’ਤੇ ਭਾਜਪਾ ਲਈ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਅਤੇ ਕਿਹਾ ਕਿ ਲੋਕ ਸਭਾ ਚੋਣਾਂ ‘‘ਜਮਹੂਰੀਅਤ ਤੇ ਭਾਰਤੀ ਸੰਵਿਧਾਨ’’ ਨੂੰ ਬਚਾਉਣ ਦਾ ਆਖਰੀ ਮੌਕਾ ਹਨ। ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ’ਚ ਭਾਜਪਾ ਦੇ ਸ਼ਾਸ਼ਨ ’ਚ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤਾਂ ਦੇ ਭਾਅ ਬਹੁਤ ਜ਼ਿਆਦਾ ਵਧੇ ਹਨ ਤੇ ਇਸੇ ਤਰ੍ਹਾਂ ਬੇਰੁਜ਼ਗਾਰੀ ਦੀ ਦਰ ਵੀ ਵਧੀ ਹੈ। ਉਨ੍ਹਾਂ ਆਖਿਆ ਕਿ ਆਮ ਚੋਣਾਂ ਦੌਰਾਨ ਦੇਸ਼ ਵਿੱਚ ਬੇਰੁਜ਼ਗਾਰੀ ’ਤੇ ਅਤੇ ਇਸ ਬਾਰੇ ਕੋਈ ਚਰਚਾ ਨਹੀਂ ਹੋ ਰਹੀ ਕਿ ਮੋਦੀ ਸਰਕਾਰ ਨੇ ਲੋੜੀਂਦੀਆਂ ਵਸਤਾਂ ਦੇ ਭਾਅ ਘਟਾਉਣ ਲਈ ਕੀ ਕੀਤਾ ਹੈ। ਪ੍ਰਿਯੰਕਾ ਨੇ ਕਿਹਾ ਕਿ ਦਸ ਸਾਲ ਤੱਕ ਦੇਸ਼ ਵਿੱਚ ਸ਼ਾਸਨ ਕਰਨ ਵਾਲੀ ਭਾਜਪਾ ਸਰਕਾਰ ਨੇ ਲਗਾਤਾਰ ਦੇਸ਼ ਦੀ ਜਨਤਾ ਨੂੰ ਵੰਡਣ ’ਤੇ ਧਿਆਨ ਕੇਂਦਰਤ ਰੱਖਿਆ ਹੈ ਅਤੇ ਉਹ ਕੁਝ ਬਹੁਤ ਅਮੀਰ ਉਦਯੋਗਪਤੀਆਂ ਨੂੰ ਉਪਲੱਬਧ ਸਰੋਤ ਦੇ ਕੇ ਉਨ੍ਹਾਂ ਨੂੰ ਹੋਰ ਅਮੀਰ ਬਣਾ ਰਹੀ ਹੈ। ਕਾਂਗਰਸੀ ਨੇਤਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਵੱਲੋਂ ਆਮ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ’ਤੇ ਧਿਆਨ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾ ਨਵੇਂ-ਨਵੇਂ ਮੁੱਦੇ ਚੁੱਕ ਰਹੇ ਹਨ ਜਿਨ੍ਹਾਂ ਦਾ ਲੋਕਾਂ ਦੀ ਜ਼ਿੰਦਗੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪ੍ਰਿਯੰਕਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਆਂਪਾਲਿਕਾ ਨੂੰ ‘ਡਰਾਉਣ’ ਦਾ ਦੋਸ਼ ਵੀ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਨੇ ਆਪਣੇ ਕਾਰੋਬਾਰੀ ਮਿੱਤਰਾਂ ਦੀ ਮਦਦ ਨਾਲ ਮੀਡੀਆ ’ਤੇ ਕਬਜ਼ਾ ਕਰ ਲਿਆ ਹੈ, ਜਿਸ ਨੇ ਮੀਡੀਆ ਦੀ ਆਜ਼ਾਦੀ ਨੂੰ ਖੋਰਾ ਲਾਇਆ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਮੀਡੀਆ ਦੀ ਮਦਦ ਨਾਲ ਦੇਸ਼ ਵਿੱਚ ਚੋਣਾਂ ਦੌਰਾਨ ਅਜਿਹਾ ਮਾਹੌਲ ਬਣਾ ਦਿੱਤਾ ਹੈ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਧਰਮ ਬਾਰੇ ਬੋਲਣ ਲਈ ਪ੍ਰੇਰਿਆ ਜਾ ਰਿਹਾ ਹੈ ਅਤੇ ਧਰਮ ਦੇ ਆਧਾਰ ’ਤੇ ਵੋਟਿੰਗ ਕਰਵਾਉਣ ਦੀ ਕੋਸ਼ਿਸ਼ ਹੋ ਰਹੀ ਹੈ। -ਪੀਟੀਆਈ

Advertisement

ਭਾਜਪਾ ’ਤੇ ਰਾਹੁਲ ਨੂੰ ਬਦਨਾਮ ਕਰਨ ਲਈ ਪੈਸੇ ਤੇ ਮੀਡੀਆ ਦੀ ਵਰਤੋਂ ਦਾ ਦੋਸ਼

ਪ੍ਰਿਯੰਕਾ ਗਾਂਧੀ ਨੇ ਦੋਸ਼ ਲਾਇਆ ਭਾਜਪਾ ਨੇ ਉਨ੍ਹਾਂ ਦੇ ਭਰਾ ਰਾਹੁਲ ਨੂੰ ਬਦਨਾਮ ਕਰਨ ਲਈ ਮੁਹਿੰਮ ਚਲਾਉਣ ਵਾਸਤੇ ਪੈਸੇ ਤੇ ਮੀਡੀਆ ਦੀ ਵਰਤੋਂ ਕਰ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ, ‘‘ਇਸ ਦੇਸ਼ ’ਚ ਕਿਸੇ ਵੀ ਹੋਰ ਨੇਤਾ ਦਾ ਮੇਰੇ ਭਰਾ ਵਾਂਗ ਅਪਮਾਨ ਨਹੀਂ ਕੀਤਾ ਗਿਆ। ਕਿਸੇ ਨਾਲ ਵੀ ਅਜਿਹਾ ਦੁਰਵਿਹਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਬਾਰੇ ਇਸ ਤਰ੍ਹਾਂ ਝੂਠ ਬੋਲਿਆ ਗਿਆ।’’ ਇਸ ਦੌਰਾਨ ਉਨ੍ਹਾਂ ਕੇਰਲਾ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ’ਤੇ ਵਰ੍ਹਦਿਆਂ ਕਿਹਾ ਕਿ ਉਹ ਸਿਰਫ਼ ਰਾਹੁਲ ਗਾਂਧੀ ਖ਼ਿਲਾਫ਼ ਹੀ ਬੋਲਦੇ ਹਨ ਭਾਜਪਾ ਖ਼ਿਲਾਫ਼ ਨਹੀਂ। ਉਨ੍ਹਾਂ ਕਿਹਾ ਕਿ ਵਿਜਯਨ ਦਾ ਨਾਂ ਕਈ ਕਥਿਤ ਘੁਟਾਲਿਆਂ ’ਚ ਨਾਂ ਆਉਣ ਦੇ ਬਾਵਜੂਦ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਉਹ ਭਗਵਾ ਪਾਰਟੀ ਖਿਲਾਫ਼ ਚੁੱਪ ਰਹਿੰਦੇ ਹਨ।

Advertisement
Advertisement
Advertisement