ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਵਿੱਚ ਨਫ਼ਤਰ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਝੂੰਦਾਂ

08:55 AM May 22, 2024 IST
ਅਮਰਗੜ੍ਹ ਵਿੱਚ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਝੂੰਦਾਂ। -ਫੋਟੋ: ਜੈਦਕਾ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 21 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਸਥਾਨਕ ਸਬਜ਼ੀ ਮੰਡੀ ਵਿੱਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਕਿਸੇ ਉਮੀਦਵਾਰ ਨੂੰ ਜਜ਼ਬਾਤੀ ਹੋ ਕੇ ਵੋਟ ਪਾਉਣ ਦੀ ਬਜਾਏ ਸਮਝਦਾਰੀ ਨਾਲ ਅਜਿਹਾ ਸੰਸਦ ਮੈਂਬਰ ਚੁਣਨ ਜੋ ਸੰਸਦ ਵਿੱਚ ਸੰਜੀਦਗੀ ਨਾਲ ਪੰਜਾਬ ਅਤੇ ਘੱਟ ਗਿਣਤੀਆਂ ਦੇ ਮਸਲੇ ਉਠਾ ਕੇ ਹੱਲ ਕਰਵਾਏ। ਉਨ੍ਹਾਂ ਕਿਹਾ ਕਿ ਜੇ ਮਾਲੇਰਕੋਟਲਾਦੇ ਲੋਕ ਉਸ ਨੂੰ ਜਿਤਾ ਕੇ ਸੰਸਦ ਭੇਜਦੇ ਹਨ ਤਾਂ ਉਹ ਮਾਲੇਰਕੋਟਲਾ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿਵਾਉਣ, ਮੋਦੀ ਸਰਕਾਰ ਵੱਲੋਂ ਬੰਦ ਕੀਤੀ ਹੱਜ ਸਬਸਿਡੀ ਨੂੰ ਬਹਾਲ ਕਰਾਉਣ ਅਤੇ ਹਾਜ਼ੀਆਂ ਲਈ ਚੰਡੀਗੜ੍ਹ ਤੋਂ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਾੳਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਹਲਕੇ ਲਈ ਕੁਝ ਨਹੀਂ ਕੀਤਾ। ਵੋਟ ਪਾਉਣ ਤੋਂ ਪਹਿਲਾਂ ਉਹ ਸੋਚ ਲੈਣ ਕਿ ਖਹਿਰਾ ਦੀ ਪਾਰਟੀ ਦਾ ਜੂਨ 1984 ਅਤੇ ਨਵੰਬਰ 1984 ਨਾਲ ਕੀ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ’ਚ ਨਫ਼ਰਤ ਦੀ ਅਤੇ ਆਮ ਆਦਮੀ ਪਾਰਟੀ ਝੂਠ ਅਤੇ ਲਾਰਿਆਂ ਦੀ ਰਾਜਨੀਤੀ ਕਰਦੀ ਹੈ। ਇਸ ਦੌਰਾਨ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੇ ਸ੍ਰੀ ਝੂੰਦਾਂ ਨੂੰ ਲੱਡੂਆਂ ਨਾਲ ਤੋਲਿਆ।
ਅਮਰਗੜ੍ਹ (ਪੱਤਰ ਪ੍ਰੇਰਕ): ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪਿੰਡ ਖੇੜੀ, ਮੀਮਸਾ, ਬੁਰਜ ਤੇ ਢਢੋਗਲ ਵਿਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਪੂਰਾ ਨਹੀਂ ਹੋਇਆ।

Advertisement

Advertisement