ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਗੁੰਡਾਗਰਦੀ ਕਰ ਰਹੀ ਹੈ ਤੇ ‘ਆਪ’ ਵਿਧਾਇਕਾਂ ਨੂੰ ਧਮਕੀਆਂ ਦੇ ਰਹੀ ਹੈ: ਪਾਠਕ

11:37 AM Mar 28, 2024 IST

ਨਵੀਂ ਦਿੱਲੀ, 28 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਅੱਜ ਦਾਅਵਾ ਕੀਤਾ ਕਿ ‘ਆਪ’ ਵਿਧਾਇਕਾਂ ਨੂੰ ਫੋਨ ਕਰਕੇ ਪਾਰਟੀ ਛੱਡਣ ਜਾਂ ਨਤੀਜੇ ਭੁਗਤਣ ਲਈ ਕਿਹਾ ਜਾ ਰਿਹਾ ਹੈ। ਸ੍ਰੀ ਪਾਠਕ ਨੇ ਇਹ ਟਿੱਪਣੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ’ਤੇ ਕਿਹਾ ਕਿ ਭਾਜਪਾ ਗੁੰਡਾਗਰਦੀ ਕਰ ਰਹੀ ਹੈ ਅਤੇ ਇਸ ਨਾਲ ਦੇਸ਼ ਨੂੰ ਨੁਕਸਾਨ ਹੋਵੇਗਾ। ਆਪ ਨੇਤਾ ਨੇ ਕਿਹਾ, ‘ਹਰ ਜਗ੍ਹਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਫੋਨ ਕੀਤੇ ਜਾ ਰਹੇ ਹਨ। ਫੋਨ ਕਰਨ ਵਾਲੇ ਕਹਿ ਰਹੇ ਹਨ,‘ਜੋ ਮਰਜ਼ੀ ਕਹੋ, ਤੁਹਾਨੂੰ ਮਿਲ ਜਾਵੇਗਾ, ਜੇ ਨਹੀਂ ਆਏ ਤਾਂ ਤੁਹਾਡੀ ਖ਼ੈਰ ਨਹੀਂ।’

Advertisement

Advertisement
Advertisement