ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ: ਕੰਗ

11:52 AM May 27, 2024 IST
ਕੁਰਾਲੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਲਵਿੰਦਰ ਸਿੰਘ ਕੰਗ।

ਮਿਹਰ ਸਿੰਘ
ਕੁਰਾਲੀ, 26 ਮਈ
‘ਆਪ’ ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਇੱਕ ਭਰਵੀਂ ਚੋਣ ਰੈਲੀ ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਭਾਵਨਾ ਸ਼ਰਮਾ ਅਤੇ ਡਾ. ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਸਥਾਨਕ ਚੰਡੀਗੜ੍ਹ ਰੋਡ ’ਤੇ ਹੋਈ। ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਬੀਜੇਪੀ ਧਰਮ ਦੇ ਨਾਂ ’ਤੇ ਰਾਜਨੀਤੀ ਕਰ ਰਹੀ ਹੈ ਜਿਸ ਨੂੰ ਲੋਕ ਸਮਝ ਚੁੱਕੇ ਹਨ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਭਾਜਪਾ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ। ਸ੍ਰੀ ਕੰਗ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ, ਲੋਕਤੰਤਰ ਮਜ਼ਬੂਤ ਕਰਨ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਮੁੱਦੇ ਪਹਿਲ ਦੇ ਆਧਾਰ ’ਤੇ ਪਾਰਲੀਮੈਂਟ ’ਚ ਚੁੱਕਣਗੇ। ਕੰਗ ਨੇ ਹਲਕੇ ਨੂੰ ਧਾਰਮਿਕ ਟੂਰਿਸਟ ਸਰਕਟ ਵਜੋਂ ਵਿਕਸਿਤ ਕਰਨ ਦਾ ਵਾਅਦਾ ਕੀਤਾ। ਇਸੇ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ, ਰਾਣਾ ਕੁਸ਼ਲਪਾਲ ਖਿਜ਼ਰਾਬਾਦ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ, ਯੂਥ ਵਿੰਗ ਦੇ ਹਲਕਾ ਪ੍ਰਧਾਨ ਗੁਰਿੰਦਰ ਸਿੰਘ ਖਿਜ਼ਰਾਬਾਦ, ਨੰਦੀ ਪਾਲ ਬਾਂਸਲ, ਪਰਦੀਪ ਰੂੜਾ, ਬਲਵਿੰਦਰ ਸਿੰਘ ਝਿੰਗੜਾਂ ਹਾਜ਼ਰ ਸਨ।

Advertisement

Advertisement