ਨੌਕਰੀਆਂ ਦੇ ਮਾਮਲੇ ’ਚ ਗੁਮਰਾਹ ਕਰ ਰਹੀ ਹੈ ਭਾਜਪਾ: ਸ਼ੈਲਜਾ
10:25 AM Sep 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਅਗਸਤ
ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਨੌਜਵਾਨਾਂ ਨੂੰ ਦਸ ਸਾਲ ਤੱਕ ਤਾਂ ਭਾਜਪਾ ਸਰਕਾਰ ਨੇ ਰੁਜ਼ਗਾਰ ਮੁਹੱਈਆ ਨਹੀਂ ਕਰਵਾਇਆ ਅਤੇ ਹੁਣ ਜਦੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਤਾਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ, ਚੋਣ ਕਮਿਸ਼ਨ ਤੋਂ ਨਤੀਜੇ ਐਲਾਨਣ ਤੇ ਨੌਕਰੀਆਂ ਦੇਣ ਦੀ ਇਜਾਜ਼ਤ ਮੰਗ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਚ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਕਰੀਬ 10 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਹੁਣ ਲੋਕਾਂ ਭਾਜਪਾ ਦੇ ਬਿਆਨਾਂ ਤੋਂ ਗੁਮਰਾਹ ਹੋਣ ਵਾਲੇ ਨਹੀਂ ਹਨ ਤੇ ਇਨ੍ਹਾਂ ਚੋਣਾਂ ਵਿੱਚ ਪੂਰਾ ਹਿਸਾਬ ਕਿਤਾਬ ਕਰਨਗੇ। ਉਨ੍ਹਾਂ ਆਖਿਆ ਕਿ ਲੋਕ ਚੋਣਾਂ ਵਿਚ ਭਾਜਪਾ ਕੋਲੋਂ ਕੀਤੇ ਹੋਏ ਕੰਮਾਂ ਦਾ ਹਿਸਾਬ ਜ਼ਰੂਰ ਮੰਗਣਗੇ।
Advertisement
Advertisement