ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਜ਼ਿਲ੍ਹੇ ਬਣਾਉਣ ਦੇ ਨਾਂ ’ਤੇ ਗੁਮਰਾਹ ਕਰ ਰਹੀ ਹੈ ਭਾਜਪਾ: ਸ਼ੈਲਜਾ

10:55 AM Jul 21, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 20 ਜੁਲਾਈ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਰਹਿਣ ਮਗਰੋਂ ਹੁਣ ਨਵੇਂ ਜ਼ਿਲ੍ਹੇ ਬਣਾਉਣ ਦੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ। ਗੋਹਾਣਾ, ਹਾਂਸੀ, ਡੱਬਵਾਲੀ, ਅਸੰਧ ਨੂੰ ਜ਼ਿਲ੍ਹਾ ਬਣਾਉਣ ਦੀ ਲੋਕਾਂ ਦੀ ਚਿਰੋਕਣੀ ਮੰਗ ਹੈ ਪਰ ਹੁਣ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ ਮੁੜ ਸ਼ਿਗੂਫਾ ਸ਼ੁਰੂ ਕਰ ਦਿੱਤਾ ਹੈ, ਪਰ ਸਰਕਾਰ ਦਾ ਨਵਾਂ ਜ਼ਿਲ੍ਹਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ। ਸਰਕਾਰ ਨੇ ਨਾ ਪਹਿਲਾਂ ਆਪਣਾ ਕੋਈ ਵਾਅਦਾ ਪੂਰਾ ਨਾ ਕੀਤਾ ਹੈ ਤੇ ਨਾ ਇਹ ਜ਼ਿਲ੍ਹੇ ਬਣਾਉਣ ਦਾ ਕਰੇਗੀ। ਕਾਂਗਰਸ ਸਰਕਾਰ ਬਣਨ ਮਗਰੋਂ ਇਹ ਨਵੇਂ ਜ਼ਿਲ੍ਹੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦਕਿ ਉਨ੍ਹਾਂ ਦੀ ਮੰਗ ਨੂੰ ਪੂਰਿਆਂ ਨਹੀਂ ਕਰ ਰਹੀ। ਇਸ ਮੰਗ ਨੂੰ ਲੈ ਕੇ ਲੋਕ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਂਸੀ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਲੋਕ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ, ਕਈ ਵਾਰ ਪ੍ਰਦਰਸ਼ਨ ਕੀਤੇ ਜਾਂਦੇ ਹਨ, ਮੰਗ ਪੱਤਰ ਦਿੱਤੇ ਜਾਂਦੇ ਹਨ ਪਰ ਮੰਗ ਪੂਰੀ ਨਹੀਂ ਕੀਤੀ ਗਈ।

Advertisement

Advertisement
Advertisement