ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਟੀਐੱਮਸੀ

07:24 AM Apr 10, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਟੀਐੱਮਸੀ ਆਗੂ ਅਭਿਸ਼ੇਕ ਬੈਨਰਜੀ। -ਫੋਟੋ: ਪੀਟੀਆਈ

ਕੋਲਕਾਤਾ, 9 ਅਪਰੈਲ
ਤ੍ਰਿਣਮੂਲ ਕਾਂਗਰਸ ਨੇ ਅੱਜ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਚੋਣ ਕਮਿਸ਼ਨ ਇਸ ਸਬੰਧੀ ਸ਼ਿਕਾਇਤਾਂ ’ਤੇ ਕਾਰਵਾਈ ਨਹੀਂ ਕਰ ਰਿਹਾ।
ਪੱਤਰ ’ਚ ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਦੋਸ਼ ਲਾਇਆ ਕਿ ਭਾਜਪਾ ਤੇ ਕੇਂਦਰੀ ਏਜੰਸੀਆਂ ਵੱਲੋਂ ਟੀਐੱਮਸੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ, ‘ਭਾਜਪਾ ਨੇ ਐੱਨਆਈਏ, ਈਡੀ, ਸੀਬੀਆਈ ਅਤੇ ਆਈਟੀ ਨਾਲ ਮਿਲੀਭੁਗਤ ਕਰ ਲਈ ਹੈ। ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਤੋਂ ਹੀ ਤ੍ਰਿਣਮੂਲ ਕਾਂਗਰਸ ਸਮੇਂ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਦੇਸ਼ ਪੱਧਰ ’ਤੇ ਕਾਰਵਾਈ ਹੋ ਰਹੀ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀ ਪਵਿੱਤਰਤਾ ਬਣਾਏ ਰੱਖਣ ਲਈ ਦਖਲ ਦੇਣ ਦੀ ਅਪੀਲ ਕਰਨ ਵਾਲੀ ਟੀਐੱਮਸੀ ਵੱਲੋਂ ਕੀਤੀਆਂ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ। ਡਾਇਮੰਡ ਹਾਰਬਰ ਤੋਂ ਸੰਸਦ ਮੈਂਬਰ ਬੈਨਰਜੀ ਨੇ ਨਵੀਂ ਦਿੱਲੀ ’ਚ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੌਰਾਨ ਟੀਐੱਮਸੀ ਦੇ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਇਹ ਮੁੱਦੇ ਚੁੱਕਦਿਆਂ ਲੰਘੀ ਸ਼ਾਮ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਜਪਾਲ ਬੋਸ ਨਾਲ ਮੁਲਾਕਾਤ ਕੀਤੀ ਸੀ। -ਪੀਟੀਆਈ

Advertisement

Advertisement