ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਗੋਇਲ

10:08 AM Sep 15, 2024 IST
ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬਰਿੰਦਰ ਗੋਇਲ।

ਪੱਤਰ ਪ੍ਰੇਰਕ
ਲਹਿਰਾਗਾਗਾ, 14 ਸਤੰਬਰ
ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਹੋਣ ਤੋਂ ਬਾਅਦ ਸਮੁੱਚੇ ਦੇਸ਼ ਅੰਦਰ ਖੁਸ਼ੀ ਦਾ ਮਾਹੌਲ ਹੈ ਪਰ ਵਿਰੋਧੀ ਪਾਰਟੀਆਂ ਵਿੱਚ ਬੁਖਲਾਹਟ ਦਿਖਾਈ ਦੇ ਰਹੀ ਹੈ। ਵਿਧਾਇਕ ਗੋਇਲ ਨੇ ਕਿਹਾ ਕਿ ਭਾਜਪਾ ਸਰਕਾਰ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪਾਪਾਂ ਦਾ ਘੜਾ ਭਰ ਚੁੱਕਿਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਦੇ ਸਿਆਸੀ ਨਕਸ਼ੇ ਤੋਂ ਭਾਜਪਾ ਦਾ ਨਾਮੋਂ-ਨਿਸ਼ਾਨ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਉਣਗੇ। ਹਰਿਆਣਾ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ, ਜਿਸ ਕਾਰਨ ਹਰਿਆਣਾ ਵਿੱਚ ਸੱਤਾ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਤੇ ਸੰਵਿਧਾਨ ਲਈ ਸਭ ਤੋਂ ਵੱਡਾ ਖਤਰਾ ਹੈ, ਇਸ ਲਈ ਇਸ ਨੂੰ ਸੱਤਾ ਤੋਂ ਹਟਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਓਐਸਡੀ ਰਕੇਸ਼ ਗੁਪਤਾ ਹਾਜ਼ਰ ਸਨ।

Advertisement

Advertisement