ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿੱਚ ਕਾਂਗਰਸ ਦੀ ਲਹਿਰ ਤੋਂ ਭਾਜਪਾ ਘਬਰਾਈ: ਗੁੱਜਰ

10:06 AM Sep 20, 2024 IST
ਪਿੰਡ ਬੁਰਜ ਵਿੱਚ ਜਨ ਸੰਪਰਕ ਮੁਹਿੰਮ ਦੌਰਾਨ ਹਾਜ਼ਰ ਰਾਮ ਕਿਸ਼ਨ ਤੇ ਸ਼ੈਲੀ ਚੌਧਰੀ। -ਫੋਟੋ: ਫਰਿੰਦਰ ਗੁਲਿਆਣੀ

ਪੱਤਰ ਪ੍ਰੇਰਕ
ਨਰਾਇਣਗੜ੍ਹ, 19 ਸਤੰਬਰ
ਨਰਾਇਣਗੜ੍ਹ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼ੈਲੀ ਚੌਧਰੀ ਅਤੇ ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਨੇ ਅੱਜ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਹਲਕਾ ਨਰਾਇਣਗੜ੍ਹ ਦੇ ਪਿੰਡ ਬੀਬੀਪੁਰ ਅਤੇ ਬੁਰਜ ਵਿੱਚ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਸਮੂਹ ਲੋਕਾਂ ਨੇ ਮੌਜੂਦਾ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ ਦਾ ਅਹਿਦ ਲਿਆ। ਕਾਂਗਰਸੀ ਆਗੂਆਂ ਨੇ ਲੋਕਾਂ ਦਾ ਮਾਣ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਅਤੇ ਕਾਂਗਰਸ ਦੇ ਹੱਕ ਵਿੱਚ ਵੋਟ ਪਾ ਕੇ ਸ਼ੈਲੀ ਚੌਧਰੀ ਨੂੰ ਜੇਤੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸਭ ਦਾ ਭਲਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਲਹਿਰ ਹੈ ਅਤੇ ਇਸ ਲਹਿਰ ਨੇ ਭਾਜਪਾ ਦੇ ਹੋਸ਼ ਉਡਾ ਦਿੱਤੇ ਹਨ। ਹਰਿਆਣਾ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement