For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇਸ਼ ਨੂੰ ਭਗਵੇਂ ਰੰਗ ਵਿੱਚ ਰੰਗਣ ਦੇ ਰਾਹ ਪਈ: ਜਗੀਰ ਕੌਰ

09:00 AM May 01, 2024 IST
ਭਾਜਪਾ ਦੇਸ਼ ਨੂੰ ਭਗਵੇਂ ਰੰਗ ਵਿੱਚ ਰੰਗਣ ਦੇ ਰਾਹ ਪਈ  ਜਗੀਰ ਕੌਰ
ਚੋਣ ਮੀਟਿੰਗ ਦੌਰਾਨ ਜਗੀਰ ਕੌਰ, ਮਹਿੰਦਰ ਸਿੰਘ ਕੇਪੀ ਤੇ ਹੋਰ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਜਲੰਧਰ ਲੋਕ ਸਭਾ ਹਲਕੇ ਦੀ ਇੰਚਾਰਜ ਜਗੀਰ ਕੌਰ ਨੇ ਪਾਰਟੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਆਪਣੇ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ,‘‘ਮੋਦੀ ਸਰਕਾਰ 10 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਵੋਟਾਂ ਮੰਗਣ ਦੀ ਥਾਂ ਫਿਰਕੂ ਪੱਤਾ ਖੇਡ ਕੇ ਵੋਟਾਂ ਕਿਉਂ ਮੰਗ ਰਹੀ ਹੈ? ਵਿਭਿੰਨਤਾ ਵਾਲੇ ਦੇਸ਼ ਨੂੰ ਭਾਜਪਾ ਇੱਕੋਂ ਭਗਵੇਂ ਰੰਗ ਵਿੱਚ ਰੰਗਣਾ ਚਹੁੰਦੀ ਹੈ।’’ ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਉਹ ਦੱਸਣ ਭੀਮ ਰਾਓ ਅੰਬੇਡਕਰ ਦੇ ਲਿਖੇ ਸੰਵਿਧਾਨ ਨੂੰ ਬਦਲਣਾ ਉਨ੍ਹਾਂ ਦੀ ਕੀ ਮਜਬੂਰੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਉਮੀਦਵਾਰ ਸ਼ਰੇਆਮ ਕਹਿ ਰਹੇ ਹਨ ਕਿ 400 ਸੀਟਾਂ ਮਿਲਣ ’ਤੇ ਹੀ ਭਾਜਪਾ ਸੰਵਿਧਾਨ ਬਦਲਣ ਦੇ ਸਮਰੱਥ ਹੋਵੇਗੀ।
ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਇਹ ਵੀ ਸਵਾਲ ਕੀਤਾ ਕਿ ਸੰਵਿਧਾਨ ਬਦਲਣ ਦੇ ਲਲਕਾਰੇ ਮਾਰਨ ਵਾਲੇ ਉਮੀਦਵਾਰਾਂ ਨੂੰ ਕਿਉਂ ਨਹੀਂ ਰੋਕਿਆ ਜਾ ਰਿਹਾ? ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਮਹਿੰਦਰ ਸਿੰਘ ਕੇਪੀ ਸਾਫ ਸੁਥਰੇ ਅਕਸ ਵਾਲੇ ਬੇਦਾਗ ਆਗੂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਲੁਕਵੇਂ ਏਜੰਡੇ ਨੂੰ ਭਾਂਪਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਖੜਨ ਤਾਂ ਜੋ ਫਿਰਕੂ ਪਾਰਟੀਆਂ ਦਾ ਟਾਕਰਾ ਕਰ ਸਕੀਏ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਜਰਨੈਲ ਸਿੰਘ ਗੜ੍ਹਦੀਵਾਲਾ ਹਾਜ਼ਰ ਸਨ।

Advertisement

Advertisement
Author Image

Advertisement
Advertisement
×