ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਮਾਮਲੇ ’ਤੇ ਸਿਆਸਤ ਕਰ ਰਹੀ ਹੈ ਭਾਜਪਾ: ਕਮਲਨਾਥ

07:17 AM Aug 19, 2024 IST

ਭੁਪਾਲ: ਕਾਂਗਰਸ ਦੇ ਸੀਨੀਅਰ ਆਗੂ ਕਮਲਨਾਥ ਨੇ ਕਿਹਾ ਹੈ ਕਿ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਮਾਮਲੇ ’ਚ ਭਾਜਪਾ ਸਿਆਸਤ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਸ ਮੁੱਦੇ ਨੂੰ ਗਲਤ ਢੰਗ ਨਾਲ ਚੁੱਕ ਰਹੀ ਹੈ। ਭਾਜਪਾ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਅਸਤੀਫ਼ਾ ਮੰਗੇ ਜਾਣ ’ਤੇ ਕਮਲਨਾਥ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸ਼ਰੇਆਮ ਸਿਆਸਤ ਹੈ। ‘ਇਹ ਸਪੱਸ਼ਟ ਹੈ ਕਿ ਜਬਰ-ਜਨਾਹ ਹੋਇਆ ਹੈ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ। ਪਰ ਜਿਸ ਢੰਗ ਨਾਲ ਭਾਜਪਾ ਮੁੱਦਾ ਚੁੱਕ ਰਹੀ ਹੈ, ਉਹ ਗਲਤ ਹੈ।’ ਮੱਧ ਪ੍ਰਦੇਸ਼ ਦੇ ਵਿਦਿਅਕ ਅਦਾਰਿਆਂ ਦੇ ਪਾਠਕ੍ਰਮ ’ਚ ਸੰਘ ਦੀਆਂ ਹਸਤੀਆਂ ਨੂੰ ਸ਼ਾਮਲ ਕੀਤੇ ਜਾਣ ਦੀਆਂ ਰਿਪੋਰਟਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਬਲਦਣਾ ਇੰਨਾ ਸੌਖਾ ਨਹੀਂ ਹੈ। ਵਕਫ਼ ਸੋਧ ਬਿੱਲ ਬਾਰੇ ਉਨ੍ਹਾਂ ਕਿਹਾ ਕਿ ਸਾਂਝੀ ਸੰਸਦੀ ਕਮੇਟੀ ’ਚ ਇਸ ਬਾਰੇ ਵਿਚਾਰ ਵਟਾਂਦਰਾ ਹੋਵੇਗਾ। -ਪੀਟੀਆਈ

Advertisement

Advertisement