ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਕੇਜਰੀਵਾਲ ਨੂੰ ਜੇਲ੍ਹ ’ਚ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ: ਸੰਜੈ ਸਿੰਘ

08:31 AM Jul 22, 2024 IST

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ/ਪੀਟੀਆਈ): ਆਮ ਆਦਮੀ ਪਾਰਟੀ ਨੇ ਅੱਜ ਇੱਥੇ ਭਾਜਪਾ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸ਼ੂੁਗਰ ਦਾ ਪੱਧਰ ਤਿੰਨ ਜੂਨ ਤੋਂ ਸੱਤ ਜੁਲਾਈ ਤੱਕ 26 ਵਾਰ ਡਿੱਗਿਆ। ਭਾਜਪਾ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਇੱੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਉਪ ਰਾਜਪਾਲ ਵੀਕੇ ਸਕਸੈਨਾ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਜੇਲ੍ਹ ਅਧਿਕਾਰੀਆਂ ਨੇ ਕਾਨੂੰਨੀ ਤੌਰ ’ਤੇ ਕੇਜਰੀਵਾਲ ਦੇ ਵਕੀਲ ਨੂੰ ਜੋ ਦਸਤਾਵੇਜ਼ ਮੁਹੱਈਆ ਕਰਵਾਏ ਹਨ, ਉਹ ਇਹ ਦੱਸਣ ਲਈ ਕਾਫ਼ੀ ਹਨ ਕਿ ਜੇਲ੍ਹ ਦੇ ਅੰਦਰ ਉਨ੍ਹਾਂ ਨਾਲ ਕਿਸੇ ਵੀ ਦਿਨ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਉਪ ਰਾਜਪਾਲ ਅਤੇ ਪੂਰੀ ਭਾਜਪਾ ਵਾਰ-ਵਾਰ ਝੂੁਠੀਆਂ ਰਿਪੋਰਟਾਂ ਜਾਰੀ ਕਰਕੇ ਕੇਜਰੀਵਾਲ ਦੀ ਸਿਹਤ ਬਾਰੇ ਗਲਤ-ਬਿਆਨੀ ਕਰ ਰਹੇ ਹਨ, ਉਸ ਨਾਲ ਇਹ ਸ਼ੱਕ ਹੋਰ ਪੱਕਾ ਹੋ ਜਾਂਦਾ ਹੈ ਕਿ ਦਿੱਲੀ ਦੇ ਉਪ ਰਾਜਪਾਲ ਅਤੇ ਭਾਜਪਾ ਕੇਂਦਰ ਸਰਕਾਰ ਨਾਲ ਮਿਲ ਕੇ ਕੇਜਰੀਵਾਲ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ। ਉਪ ਰਾਜਪਾਲ ਦੇ ਦਫ਼ਤਰ ਤੋਂ ਫਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਹੈ।ਸੰਜੈ ਸਿੰਘ ਨੇ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਦਿੱਤੇ ਗਏ ਵੱਖ ਵੱਖ ਬਿਆਨਾਂ ਦਾ ਹਵਾਲਾ ਦਿੱਤਾ। ਉਨ੍ਹਾਂ ਦੋਸ਼ ਲਾਇਆ, ‘‘ਜੇ ਤੁਸੀਂ ਕਿਸੇ ਦੀ ਸਿਹਤ ਬਾਰੇ ਗਲਤ ਜਾਣਕਾਰੀ ਦਿੰਦੇ ਹੋ ਤਾਂ ਇਹ ਹੱਤਿਆ ਦੀ ਕੋਸ਼ਿਸ਼ ਹੈ, ਤੁਸੀਂ ਜਾਣ-ਬੁੱਝ ਕੇ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੇ ਹੋ।’’

Advertisement

Advertisement