For the best experience, open
https://m.punjabitribuneonline.com
on your mobile browser.
Advertisement

ਜਾਂਚ ਏਜੰਸੀਆਂ ਦਾ ਸਿਆਸੀਕਰਨ ਕਰ ਰਹੀ ਹੈ ਭਾਜਪਾ: ਮਾਇਆਵਤੀ

06:50 AM Apr 29, 2024 IST
ਜਾਂਚ ਏਜੰਸੀਆਂ ਦਾ ਸਿਆਸੀਕਰਨ ਕਰ ਰਹੀ ਹੈ ਭਾਜਪਾ  ਮਾਇਆਵਤੀ
Advertisement

ਮੁਰੈਨਾ (ਮੱਧ ਪ੍ਰਦੇਸ਼), 28 ਅਪਰੈਲ
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਵੀ ਪਿਛਲੀਆਂ ਕਾਂਗਰਸ ਸਰਕਾਰਾਂ ਦੀ ਤਰ੍ਹਾਂ ਹੀ ਜਾਂਚ ਏਜੰਸੀਆਂ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਅੰਦਰ ਦੇਸ਼ ’ਚ ਗਰੀਬੀ ਤੇ ਬੇਰੁਜ਼ਗਾਰੀ ’ਚ ਵਾਧਾ ਹੋਇਆ ਹੈ। ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜੇਕਰ ਆਜ਼ਾਦ ਤੇ ਨਿਰਪੱਖ ਚੋਣਾਂ ਹੁੰਦੀਆਂ ਹਨ ਤੇ ਈਵੀਐੱਮਜ਼ ਨਾਲ ਕੋਈ ਛੇੜਛਾੜ ਨਹੀਂ ਹੁੰਦੀ ਤਾਂ ਭਾਜਪਾ ਲਈ ਜਿੱਤਣਾ ਸੌਖਾ ਨਹੀਂ ਹੋਵੇਗਾ। ਉਨ੍ਹਾਂ ਕਿਹਾ, ‘ਅਜਿਹਾ ਲਗਦਾ ਹੈ ਕਿ ਭਾਜਪਾ ਨੇ ਪਿਛਲੀਆਂ ਕਾਂਗਰਸ ਸਰਕਾਰਾਂ ਦੀ ਤਰ੍ਹਾਂ ਹੀ ਜਾਂਚ ਏਜੰਸੀਆਂ ਦਾ ਸਿਆਸੀਕਰਨ ਕਰ ਦਿੱਤਾ ਹੈ। ਭਾਜਪਾ ਸਰਕਾਰ ਗਰੀਬੀ, ਬੇਰੁਜ਼ਗਾਰੀ ਤੇ ਮਹਿੰਗਾਈ ਦੇ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਜੋ ਪਿਛਲੇ ਦੋ ਸਾਲਾਂ ’ਚ ਵਧੀ ਹੈ। ਕੇਂਦਰ ਅਤਿ-ਗਰੀਬਾਂ ਨੂੰ ਰਾਸ਼ਨ ਦੇ ਰਿਹਾ ਹੈ ਪਰ ਅਸਲੀ ਹੱਲ ਰੁਜ਼ਗਾਰ ਪੈਦਾ ਕਰਨਾ ਹੈ।’ -ਪੀਟੀਆਈ

Advertisement

Advertisement
Author Image

Advertisement
Advertisement
×