For the best experience, open
https://m.punjabitribuneonline.com
on your mobile browser.
Advertisement

ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਭਾਜਪਾ: ਚੁੱਘ

07:46 AM Mar 27, 2024 IST
ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਭਾਜਪਾ  ਚੁੱਘ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਾਰਚ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਕੀਤੇ ਬਿਨਾਂ ਆਗਾਮੀ ਲੋਕ ਸਭਾ ਚੋਣਾਂ ਲੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਚੁੱਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਮੋਦੀ ਸਰਕਾਰ ਨੇ ਕਈ ਕਿਸਾਨ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋਇਆ ਹੈ। ਸੂਬੇ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਨੇ ਭਾਜਪਾ ਨੂੰ ਪੰਜਾਬ ਦੀਆਂ ਮੋਹਰੀ ਪਾਰਟੀਆਂ ’ਚੋਂ ਇੱਕ ਬਣਾ ਦਿੱਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਆਪਣੀ ਤਾਕਤ ਅਤੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਦਾ ਮੁਜ਼ਾਹਰਾ ਕਰਦਿਆਂ ਜ਼ਿਆਦਾਤਰ ਲੋਕ ਸਭਾ ਸੀਟਾਂ ਜਿੱਤੇਗੀ।

Advertisement

Advertisement
Author Image

joginder kumar

View all posts

Advertisement
Advertisement
×