ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੁਜ਼ਗਾਰ ਤੇ ਮਹਿੰਗਾਈ ’ਤੇ ਗੱਲ ਕਰਨ ਤੋਂ ਭੱਜ ਰਹੇ ਨੇ ਭਾਜਪਾਈ: ਸ਼ੈਲਜਾ

08:04 AM Apr 24, 2024 IST
ਯਮੁਨਾਨਗਰ ’ਚ ਕਾਂਗਰਸੀ ਆਗੂ ਨਾਲ ਦੁੱਖ ਪ੍ਰਗਟਾਉਂਦੀ ਹੋਈ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ।

ਪੱਤਰ ਪ੍ਰੇਰਕ
ਯਮੁਨਾਨਗਰ, 23 ਅਪਰੈਲ
ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਦਿਨ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅੱਜ ਇੱਥੇ ਕਾਂਗਰਸ ਆਗੂ ਨੀਲੇ ਸੈਣੀ ਦੇ ਬੇਟੇ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਉਨ੍ਹਾਂ ਦੇ ਨਿਵਾਸ ’ਤੇ ਆਏ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਨੂੰ ਹਰਿਆਣਾ ਵਿੱਚ ਮੁੱਖ ਮੰਤਰੀ ਬਦਲਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਦੇਸ਼ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 400-370 ਦੇ ਦਾਅਵੇ ਚੋਣਾਂ ਦੇ ਪਹਿਲੇ ਪੜਾਅ ’ਚ ਫੁੱਸ ਹੁੰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਹਾਲਤ ਇੰਨੀ ਮਾੜੀ ਹੈ ਕਿ ਉਨ੍ਹਾਂ ਨੇ 6 ਉਮੀਦਵਾਰ ਅਜਿਹੇ ਐਲਾਨੇ ਹਨ, ਜੋ ਪਹਿਲਾਂ ਕਾਂਗਰਸ ਵਿੱਚ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਮੁੱਖ ਮੰਤਰੀ ਬਦਲਣ ਨਾਲ ਉਲਟਾ ਅਸਰ ਹੋਇਆ ਹੈ। ਨਵੇਂ ਮੁੱਖ ਮੰਤਰੀ ਨੂੰ ਕਿਸੇ ਨੇ ਪ੍ਰਵਾਨ ਨਹੀਂ ਕੀਤਾ ਅਤੇ ਪੁਰਾਣੇ ਮੁੱਖ ਮੰਤਰੀ ਨੇ ਆਪਣੀ ਥਾਂ ਗੁਆ ਲਈ ਹੈ, ਜਿਸ ਕਰਕੇ ਸੂਬੇ ਵਿੱਚ ਨਾ ਤਾਂ ਪ੍ਰਸ਼ਾਸਨ ਹੈ ਅਤੇ ਨਾ ਹੀ ਅਨੁਸ਼ਾਸਨ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਸਮਾਜ ਦੇ ਸਾਰੇ ਵਰਗਾਂ ਨੂੰ ਇਨਸਾਫ਼ ਦੇਣ ਦੀ ਗੱਲ ਕਰਦਾ ਹੈ, ਜਦੋਂਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਸਿਰਫ਼ ਬਿਆਨਬਾਜ਼ੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਉੱਤਰ ਪ੍ਰਦੇਸ਼ ਵਿੱਚ ਕੁਝ ਕਹਿੰਦੇ ਹਨ ਅਤੇ ਦੂਜੇ ਸੂਬਿਆਂ ਵਿੱਚ ਹੋਰ ਗੱਲ ਕਰਦੇ ਹਨ। ਰੁਜ਼ਗਾਰ ਅਤੇ ਮਹਿੰਗਾਈ ਦੇ ਮੁੱਦਿਆਂ ਬਾਰੇ ਭਾਜਪਾ ਆਗੂ ਕੋਈ ਗੱਲ ਨਹੀਂ ਕਰ ਰਹੇ। ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਨੂੰ 10 ਸਾਲਾਂ ਦਾ ਹਿਸਾਬ ਦੇਣਾ ਚਾਹੀਦਾ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹੁਣ ਦੇਸ਼ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਜੋ ਸਮਾਜ ਦੇ ਸਾਰੇ ਵਰਗਾਂ ਨੂੰ ਇਨਸਾਫ਼ ਦੇਵੇਗੀ।

Advertisement

Advertisement
Advertisement