For the best experience, open
https://m.punjabitribuneonline.com
on your mobile browser.
Advertisement

ਏਜੰਸੀਆਂ ਦੀ ਦੁਰਵਰਤੋਂ ਕਰ ਕੇ ‘ਆਪ’ ਆਗੂਆਂ ਨੂੰ ਡਰਾ ਰਹੀ ਹੈ ਭਾਜਪਾ: ਮੀਤ ਹੇਅਰ

07:02 AM Apr 16, 2024 IST
ਏਜੰਸੀਆਂ ਦੀ ਦੁਰਵਰਤੋਂ ਕਰ ਕੇ ‘ਆਪ’ ਆਗੂਆਂ ਨੂੰ ਡਰਾ ਰਹੀ ਹੈ ਭਾਜਪਾ  ਮੀਤ ਹੇਅਰ
‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦਾ ਸਵਾਗਤ ਕਰਦੇ ਹੋਏ ਵਿਧਾਇਕ ਬਰਿੰਦਰ ਗੋਇਲ
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 15 ਅਪਰੈਲ
ਇੱਥੇ ਸੌਰਵ ਕੰਪਲੈਕਸ ਵਿੱਚ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇਸ਼, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਆਜ਼ਾਦ ਭਾਰਤ ਦੇ ਇਤਿਹਾਸ ਦੇ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ, ਭਾਜਪਾ ‘ਆਪ’ ਤੋਂ ਡਰੀ ਹੋਈ ਹੈ, ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰਦਿਆਂ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੂੰ ਡਰਾ ਧਮਕਾ ਕੇ ਜੇਲ੍ਹ ਵਿੱਚ ਸੁੱਟਿਆ ਜਾ ਰਿਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਭਾਜਪਾ ਦੇ ਸਿਆਸੀ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਵਿਰੋਧੀ ਪਾਰਟੀਆਂ ਕੋਲ ਕੋਈ ਏਜੰਡਾ ਜਾਂ ਮੁੱਦਾ ਨਹੀਂ ਜਦੋਂਕਿ ਆਪ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗੇਗੀ। ਬਾਬਾ ਹੀਰਾ ਸਿੰਘ ਭੱਠਲ ਇੰਜੀਨੀਅਰਿੰਗ ਕਾਲਜ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਮੁਲਾਜ਼ਮਾਂ ਦੇ ਮਸਲੇ ਨੂੰ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਸ਼ਵਾਸ ਦਵਾਇਆ ਕਿ ਲਹਿਰਾਗਾਗਾ ਹਲਕੇ ਵਿੱਚੋਂ ਇਤਿਹਾਸਿਕ ਵੋਟਾਂ ’ਤੇ ਲੀਡ ਦਵਾਉਣਗੇ। ਇਸ ਮੌਕੇ ਐਕਸੀਅਨ ਨਰਿੰਦਰ ਗੋਇਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ,ਟਰੱਕ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਗੁਰੀ ਚਹਿਲ ਆਦਿ ਮੌਜੂਦ ਸਨ।

Advertisement

ਬਸਪਾ ਦੇ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਆਂਚਲ ਗਰਗ ਭਾਜਪਾ ਵਿੱਚ ਸ਼ਾਮਲ

ਭਵਾਨੀਗੜ੍ਹ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਦੇ ਯੂਥ ਵਿੰਗ ਲੋਕ ਸਭਾ ਹਲਕਾ ਸੰਗਰੂਰ ਦੇ ਸਾਬਕਾ ਪ੍ਰਧਾਨ ਆਂਚਲ ਗਰਗ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਦੀ ਰਹਿਨੁਮਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਖੰਨਾ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਗਰਗ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਗਰਗ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪਾਰਟੀ ਹਲਕਾ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ ਜ਼ਿਲ੍ਹਾ ਪ੍ਰਧਾਨ ਭਾਜਪਾ, ਗ਼ਮੀ ਕਲਿਆਣ, ਕਪਿਲ ਦੇਵ ਗਰਗ ਅਤੇ ਹਨੀ ਕਾਂਸਲ ਹਾਜ਼ਰ ਸਨ।

Advertisement
Author Image

Advertisement
Advertisement
×