ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦਰਾਂ ਵਿੱਚ ਵਾਧੇ ਦੀਆਂ ਝੂਠੀਆਂ ਅਫ਼ਵਾਹਾਂ ਫੈਲਾ ਰਹੀ ਹੈ ਭਾਜਪਾ: ਆਤਿਸ਼ੀ

07:58 AM Jul 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੁਲਾਈ
ਦਿੱਲੀ ਦੇ ਬਿਜਲੀ ਮੰਤਰੀ ਆਤਿਸ਼ੀ ਨੇ ਭਾਜਪਾ ’ਤੇ ਕੌਮੀ ਰਾਜਧਾਨੀ ਵਿੱਚ ਬਿਜਲੀ ਦਰਾਂ ’ਚ ਵਾਧੇ ਨੂੰ ਲੈ ਕੇ ਝੂਠੀਆਂ ਅਫਵਾਹਾਂ ਫੈਲਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸ਼ਾਸਤ ਰਾਜ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਹ ਅਫਵਾਹ ਫੈਲਾ ਕੇ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਦਿੱਲੀ ਵਿੱਚ ਪਾਵਰ ਪਰਚੇਜ਼ ਐਡਜਸਟਮੈਂਟ ਕਾਸਟ (ਪੀਪੀਏਸੀ) ਰਾਹੀਂ ਬਿਜਲੀ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਗੁੜਗਾਉਂ, ਫਰੀਦਾਬਾਦ, ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਇਸ ਗਰਮੀ ਵਿੱਚ 8 ਘੰਟੇ ਦੇ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਇਨ੍ਹਾਂ ਸੂਬਿਆਂ ਵਿਚ ਭਾਜਪਾ ਸਰਕਾਰਾਂ ਦਾ ਰਾਜ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਅਫ਼ਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ।

Advertisement

Advertisement
Advertisement