ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਪੁਲੀਸ ਰਾਹੀਂ ਝੂਠ ਫੈਲਾ ਰਹੀ ਹੈ ਭਾਜਪਾ: ਭਾਰਦਵਾਜ

10:23 AM May 20, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੌਰਭ ਭਾਰਦਵਾਜ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਮਈ
ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਵਾਤੀ ਮਾਲੀਵਾਲ ਦੇ ਮਾਮਲੇ ਵਿੱਚ ਦਿੱਲੀ ਪੁਲੀਸ ’ਤੇ ਸਵਾਲ ਚੁੱਕੇ ਹਨ।
ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13 ਮਈ ਨੂੰ ਸਵਾਤੀ ਮਾਲੀਵਾਲ ਅਤੇ ਵਿਭਵ ਕੁਮਾਰ ਵਿਚਾਲੇ ਹੋਏ ਝਗੜੇ ਦੇ ਮਾਮਲੇ ’ਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਦਿੱਲੀ ਪੁਲੀਸ ਨੇ ਆਪਣੇ ਹੈੱਡਕੁਆਰਟਰ ’ਚ ਰਿਕਾਰਡ ਵਜੋਂ ਰੱਖੀ ਗਈ ਡੀਡੀ ਐਂਟਰੀ ਦੀ ਫੋਟੋਕਾਪੀ ਮੀਡੀਆ ਜਾਂ ਜਨਤਾ ਨਾਲ ਕਿਵੇਂ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਡੀਡੀ ਐਂਟਰੀ ਨੂੰ ਭਾਜਪਾ ਦੀ ਦਿੱਲੀ ਪੁਲੀਸ ਨੇ ਜਾਣਬੁੱਝ ਕੇ ਮੀਡੀਆ ਨਾਲ ਸਾਂਝਾ ਕੀਤਾ ਸੀ। ਸ੍ਰੀ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲੀਸ ਲਗਾਤਾਰ ਲੋਕਾਂ ਵਿੱਚ ਝੂਠ ਫੈਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੀਡੀਆ ਵਿੱਚ ਇਹ ਝੂਠੀ ਖ਼ਬਰ ਵੀ ਫੈਲਾਈ ਸੀ ਕਿ ਵਿਭਵ ਕੁਮਾਰ ਫਰਾਰ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਦੀਆਂ 10 ਟੀਮਾਂ ਜਾਂਚ ਵਿੱਚ ਸ਼ਾਮਲ ਹਨ ਕਿਉਂਕਿ ਇਸ ਵਿੱਚ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਹਿੱਤ ਛੁਪਿਆ ਹੋਇਆ ਹੈ। ਇਸ ਮਾਮਲੇ ’ਚ ਦਿੱਲੀ ਪੁਲੀਸ ਪੂਰੀ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਹੈ। ਸ੍ਰੀ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲੀਸ ਵਿਭਵ ਕੁਮਾਰ ਨੂੰ ਫਰਾਰ ਦੱਸ ਰਹੀ ਸੀ, ਉਸ ਨੇ ਖੁਦ ਪੁਲੀਸ ਨੂੰ ਈਮੇਲ ਕਰ ਕੇ ਆਪਣੀ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲੀਸ ਨੇ ਇਹ ਵੀ ਝੂਠ ਫੈਲਾਇਆ ਕਿ ਵਿਭਵ ਕੁਮਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ, ਜਦੋਂਕਿ ਵਿਭਵ ਕੁਮਾਰ ਨੇ ਖੁਦ ਫੋਨ ਕਰ ਕੇ ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਗੱਲ ਆਖੀ ਸੀ ਤੇ ਆਪਣੀ ਮਰਜ਼ੀ ਨਾਲ ਥਾਣੇ ਗਿਆ ਸੀ। ਸੌਰਭ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੀ ਸੀਸੀਟੀਵੀ ਫੁਟੇਜ ਦਿੱਲੀ ਪੁਲੀਸ ਨੇ ਡੀਵੀਆਰ ਮਸ਼ੀਨ ਸਣੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਇਹ ਸਾਰੀ ਸਾਜ਼ਿਸ਼ ਸਿਰਫ਼ ਅਤੇ ਸਿਰਫ਼ ਚੋਣਾਂ ਤੋਂ ਚਾਰ ਦਿਨ ਪਹਿਲਾਂ ਕਿਸੇ ਨਾ ਕਿਸੇ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਜਾ ਰਹੀ ਹੈ।

Advertisement

Advertisement
Advertisement