ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਭਾਜਪਾ: ਸੁਖਬੀਰ ਬਾਦਲ

08:47 AM Apr 23, 2024 IST

ਪਾਲ ਸਿੰਘ ਨੌਲੀ
ਜਲੰਧਰ, 22 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿਚ ਸਿਰਫ ਇਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ’ਤੇ ਖਰੀ ਉਤਰ ਸਕਦੀ ਹੈ। ਸ੍ਰੀ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਘੱਟ ਗਿਣਤੀਆਂ ਦੇ ਵਿਰੁੱਧ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕ ਭਾਈਚਾਰੇ ਨੂੰ ਦੂਜੇ ਨਾਲ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸ੍ਰੀ ਬਾਦਲ ਨੇ ਸਾਰੀਆਂ ਕੌਮੀ ਪਾਰਟੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਸ ਦੇਸ਼ ਨੂੰ ਸਭ ਦਾ ਮੰਨਣਾ ਚਾਹੀਦਾ ਹੈ ਨਾ ਕਿ ਕਿਸੇ ਇਕ ਭਾਈਚਾਰੇ ਦਾ, ਨਹੀਂ ਤਾਂ ਦੇਸ਼ ਵਿਕਾਸ ਹੀ ਨਹੀਂ ਕਰ ਸਕੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਵੱਲੋਂ ਇਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦੀ ਨੀਤੀ ਦੇ ਉਲਟ ਅਕਾਲੀ ਦਲ ਪੰਜਾਬ ਵਿਚ ਅਜਿਹਾ ਕਦੇ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਕਾਲੀ ਦਲ ਤੋਂ ਸਿੱਖਣਾ ਚਾਹੀਦਾ ਹੈ। ਜਦੋਂ ਵੀ ਉਨ੍ਹਾਂ ਦੀ ਸਰਕਾਰ ਹੁੰਦੀ ਹੈ ਤਾਂ ਉਨ੍ਹਾਂ ਇਕੋ ਏਜੰਡਾ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੁੰਦਾ ਹੈ।

Advertisement

Advertisement
Advertisement