ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਇੱਕੋ-ਇੱਕ ਪਾਰਟੀ ਜਿਸ ’ਚ ਸਾਧਾਰਨ ਪਰਿਵਾਰਾਂ ਦੇ ਲੋਕ ਵੀ ਬਣ ਸਕਦੇ ਨੇ ਪ੍ਰਧਾਨ ਮੰਤਰੀ: ਨੱਢਾ

10:26 PM Sep 07, 2024 IST
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਕੇਂਦਰੀ ਮੰਤਰੀ ਜੇਪੀ ਨੱਢਾ। -ਫੋਟੋ: ਪੀਟੀਆਈ

ਪਟਨਾ, 7 ਸਤੰਬਰ

Advertisement

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਵਿਰੋਧੀ ਧਿਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਹੋਰ ਸਾਰੀਆਂ ਪਾਰਟੀਆਂ ਵੰਸ਼ਵਾਦ ਦੀ ਰਾਜਨੀਤੀ ਤੱਕ ਹੀ ਸੀਮਿਤ ਹਨ, ਜਦਕਿ ਭਾਜਪਾ ਇੱਕਮਾਤਰ ਅਜਿਹੀ ਪਾਰਟੀ ਹੈ, ਜਿਸ ਵਿੱਚ ਸਾਧਾਰਨ ਪਰਿਵਾਰਾਂ ਤੋਂ ਆਉਣ ਵਾਲੇ ਲੋਕ ਵੀ ਦੇਸ਼ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ, ਜਿਵੇਂ ਕਿ ਨਰਿੰਦਰ ਮੋਦੀ ਜੀ। ਭਾਜਪਾ ਦੀ ਆਨਲਾਈਨ ਮੈਂਬਰਸ਼ਿਪ ਮੁਹਿੰਮ ਸਬੰਧੀ ਸਮਾਰੋਹ ਵਿੱਚ ਇੱਥੇ ਨੱਢਾ ਨੇ ਕਿਹਾ ਕਿ ਭਾਜਪਾ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਪ੍ਰਾਪਤ ਹਨ।

ਇਸ ਤੋਂ ਪਹਿਲਾਂ ਨੱਢਾ ਨੇ ਸਖ਼ਤ ਸੁਰੱਖਿਆ ਵਿਚਾਲੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਦਸਤਾਰ ਸਜਾ ਕੇ ਨੱਢਾ ਨੇ ਇੱਥੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਨੱਢਾ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਲਿਖਿਆ, ‘‘ਅੱਜ ਬਿਹਾਰ ਦੇ ਪਟਨਾ ਸਥਿਤ ਗੁਰਦੁਆਰਾ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਤੇ ਆਸ਼ੀਰਵਾਦ ਲੈਣ ਦਾ ਮੌਕਾ ਮਿਲਿਆ। ਇਸ ਪਵਿੱਤਰ ਸਥਾਨ ’ਤੇ ਆ ਕੇ ਹਮੇਸ਼ਾ ਮੈਨੂੰ ਬੇਅੰਤ ਊਰਜਾ ਤੇ ਲੋਕਾਂ ਦੀ ਸੇਵਾ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਵਾਹਿਗੁਰੂ ਜੀ ਨੂੰ ਸਮੁੱਚੇ ਦੇਸ਼ ਵਾਸੀਆਂ ਦੇ ਸੁੱਖ, ਖੁਸ਼ਹਾਲੀ ਤੇ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।’’ -ਪੀਟੀਆਈ

Advertisement

Advertisement