ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ‘ਆਪ’

07:47 AM Mar 28, 2024 IST
ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 27 ਮਾਰਚ
ਭਾਜਪਾ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਭਾਜਪਾ ‘ਆਪ’ ਦੇ ਵਿਧਾਇਕਾਂ ਤੇ ਆਗੂਆਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਵਾ ਕੇ ਡਰਾ ਰਹੀ ਹੈ ਅਤੇ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦਾਅਵਾ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਅਤੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਸੰਪਰਕ ਕੀਤਾ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੈਸੇ ਦੇਣ ਦੀ ਪੇਸ਼ਕਸ਼ ਕੀਤੀ।
ਵਿਧਾਇਕ ਜਗਦੀਪ ਕੰਬੋਜ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਝੂਠੇ ਕੇਸ ਦਰਜ ਕਰਕੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਹੁਣ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਉਨ੍ਹਾਂ ਕਿਹਾ ਕਿ ਲੰਘੇ ਦਿਨ ਦੁਪਹਿਰ ਸਮੇਂ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਨੂੰ ਫੋਨ ਆਇਆ। ਸੇਵਕ ਸਿੰਘ ਨਾਮ ਦੇ ਵਿਅਕਤੀ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 20-25 ਕਰੋੜ ਦੀ ਪੇਸ਼ਕਸ਼ ਕੀਤੀ। ਵਿਧਾਇਕ ਹਰਜਿੰਦਰ ਪਾਲ ਕੌਰ ਛੀਨਾ ਨੂੰ ਵੀ ਵਿਦੇਸ਼ੀ ਨੰਬਰ ਤੋਂ ਸੇਵਕ ਸਿੰਘ ਨੇ ਫੋਨ ਕਰਕੇ ਭਾਜਪਾ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ। ਵਿਧਾਇਕ ਅਮਨਦੀਪ ਮੁਸਾਫਿਰ ਨੂੰ ਵੀ ਲੰਘੇ ਦਿਨ ਫੋਨ ਆਇਆ ਸੀ। ਉਨ੍ਹਾਂ ਕਿਹਾ ਕਿ ਫੋਨ ਰਾਹੀਂ ਭਾਜਪਾ ਵਿੱਚ ਸ਼ਾਮਲ ਹੋਣ ਲਈ 45 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਗਈ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੀ ਹੈ।

Advertisement

‘ਆਪ’ ਲੋਕਾਂ ਦਾ ਧਿਆਨ ਭਟਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ: ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਲੋਕਾਂ ਦਾ ਧਿਆਨ ਭਟਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਆਬਕਾਰੀ ਨੀਤੀ ਲਿਆਂਦੀ ਗਈ ਹੈ ਅਤੇ ਭਾਜਪਾ ਉਸ ਦੀ ਵੀ ਜਾਂਚ ਕਰਵਾਉਣ ਦੀ ਮੰਗ ਕਰ ਰਹੀ ਹੈ। ਇਸੇ ਕਰਕੇ ‘ਆਪ’ ਸਾਰਿਆਂ ਦਾ ਧਿਆਨ ਭਟਕਾਉਣ ਵਿੱਚ ਲੱਗੀ ਹੋਈ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜੇ ‘ਆਪ’ ਨੂੰ ਫੋਨ ਆ ਰਹੇ ਹਨ ਤਾਂ ਪੁਲੀਸ ਉਨ੍ਹਾਂ ਦੀ ਹੈ ਉਹ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ।

Advertisement
Advertisement
Advertisement