ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਡੀ ਤੇ ਸੀਬੀਆਈ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ ਭਾਜਪਾ: ਆਤਿਸ਼ੀ

08:51 AM Aug 25, 2024 IST
ਨਵੀਂ ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦੀ ਹੋਈ ਕੈਬਨਿਟ ਮੰਤਰੀ ਆਤਿਸ਼ੀ।

ਮਨਧੀਰ ਸਿੰਘ ਦਿਓਲ/ਏਐੱਨਆਈ
ਨਵੀਂ ਦਿੱਲੀ, 24 ਅਗਸਤ
ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਨੂੰ ਆਪਣੇ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਜੇਲ੍ਹ ’ਚ ਰੱਖਣ ਦੀ ਭਾਜਪਾ ਦੀ ਹਰ ਸਾਜ਼ਿਸ਼ ਨਾਕਾਮ ਹੋਵੇਗੀ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਆਤਿਸ਼ੀ ਨੇ ਕਿਹਾ ਕਿ ਈਡੀ ਦੇ ਕੇਸ ਵਿੱਚ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ 20 ਜੂਨ ਨੂੰ ਜ਼ਮਾਨਤ ਮਿਲੀ ਸੀ, ਜਿਸ ਤੋਂ ਬਾਅਦ ਈਡੀ ਨੇ 21 ਜੂਨ ਨੂੰ ਹਾਈ ਕੋਰਟ ਪਹੁੰਚ ਕੇ ਜ਼ਮਾਨਤ ’ਤੇ ਰੋਕ ਲਗਾ ਦਿੱਤੀ। ਇਸ ਮਗਰੋਂ ਜਦੋਂ ਭਾਜਪਾ ਨੂੰ ਪਤਾ ਲੱਗਾ ਕਿ 22 ਜੂਨ ਨੂੰ ਕੇਜਰੀਵਾਲ ਜ਼ਮਾਨਤ ਰੋਕਣ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਚੱਲੇ ਗਏ ਹਨ ਤਾਂ ਸੀਬੀਆਈ ਨੇ 26 ਜੂਨ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਆਤਿਸ਼ੀ ਨੇ ਕਿਹਾ ਕਿ ਜਦੋਂ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚਦਾ ਹੈ ਅਤੇ ਸੀਬੀਆਈ ਨੂੰ ਆਪਣਾ ਜਵਾਬ ਦਾਇਰ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਜਾਂਦਾ ਹੈ ਤਾਂ ਉਹ ਕੱਲ੍ਹ ਅਦਾਲਤ ਤੋਂ ਹੋਰ ਸਮਾਂ ਮੰਗਦੇ ਹਨ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਵੇ, ਸੱਚਾਈ ਦੀ ਜਿੱਤ ਹੋਵੇਗੀ। ਆਤਿਸ਼ੀ ਨੇ ਕਿਹਾ ਕਿ ਸੀਬੀਆਈ ਨੇ ਜਿਸ ਹਲਫ਼ਨਾਮੇ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕਰਨ ਲਈ 1 ਹਫ਼ਤੇ ਦਾ ਸਮਾਂ ਮੰਗਿਆ ਸੀ, ਉਹ ਅੱਜ ਦੇਸ਼ ਦੇ ਹਰ ਅਖ਼ਬਾਰ ਵਿੱਚ ਛਪਿਆ ਹੈ। ਸੀਬੀਆਈ ਦਾ ਹਲਫ਼ਨਾਮਾ ਤਿਆਰ ਸੀ ਪਰ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਕੁਝ ਦਿਨ ਹੋਰ ਜੇਲ੍ਹ ਵਿੱਚ ਰੱਖਣ ਲਈ ਕੱਲ੍ਹ ਸੁਪਰੀਮ ਕੋਰਟ ਵਿੱਚ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਮੀਡੀਆ ਵਿੱਚ ਹਲਫ਼ਨਾਮਾ ਦਿੰਦੀ ਹੈ ਪਰ ਸੁਪਰੀਮ ਕੋਰਟ ਵਿੱਚ ਨਹੀਂ ਦਿੰਦੀ ਕਿਉਂਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣਾ ਹੈ ਪਰ ਭਾਜਪਾ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਕਰ ਲਵੇ, ਆਖਰਕਾਰ ਸੱਚ ਦੀ ਜਿੱਤ ਹੋਵੇਗੀ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਤੇ ਸੀਬੀਆਈ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ ਸਾਜ਼ਿਸ਼ ਰਚ ਰਹੀ ਹੈ। ਇਹ ਸਾਜ਼ਿਸ਼ ਪਿਛਲੇ 2 ਸਾਲਾਂ ਤੋਂ ਚੱਲ ਰਹੀ ਹੈ ਪਰ ਇਸ ਸਾਜ਼ਿਸ਼ ਦਾ ਸਬੂਤ ਅੱਜ ਪੂਰੇ ਦੇਸ਼ ਦੇ ਸਾਹਮਣੇ ਆ ਗਿਆ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੀਬੀਆਈ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਰੱਖਣ ਲਈ ਭਾਜਪਾ ਦੇ ਏਜੰਡੇ ’ਤੇ ਕਠਪੁਤਲੀ ਵਾਂਗ ਨੱਚ ਰਹੀ ਹੈ।

Advertisement

Advertisement
Advertisement