For the best experience, open
https://m.punjabitribuneonline.com
on your mobile browser.
Advertisement

ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਦੀ ਵਰਤੋਂ ਕਰ ਰਹੀ ਹੈ ਭਾਜਪਾ: ਮਾਨ

07:09 AM Apr 05, 2024 IST
ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਦੀ ਵਰਤੋਂ ਕਰ ਰਹੀ ਹੈ ਭਾਜਪਾ  ਮਾਨ
Advertisement

ਸੰਜੀਵ ਬਰਿਆਣਾ
ਚੰਡੀਗੜ੍ਹ, 4 ਅਪਰੈਲ
ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਕੇ ਉਭਰੇਗੀ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਇੰਟਰਵਿਊ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਵਿਕਾਸ ਨੂੰ ਨੇੜਿਓਂ ਦੇਖ ਰਹੀ ਹੈ ਅਤੇ ਜਦੋਂ 4 ਜੂਨ ਨੂੰ ਨਤੀਜੇ ਆਉਣਗੇ ਤਾਂ ਨਵਾਂ ਅਧਿਆਏ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਪੱਛਮੀ ਬੰਗਾਲ, ਕੇਰਲ ਅਤੇ ਤਾਮਿਲਨਾਡੂ ਵਿੱਚ ਸਰਕਾਰਾਂ ਦੇ ਕੰਮ ਵਿੱਚ ਅੜਿੱਕੇ ਡਾਹ ਰਹੀ ਹੈ ਕਿਉਂਕਿ ਉਥੇ ਭਾਜਪਾ ਸਰਕਾਰਾਂ ਨਹੀਂ ਹਨ। ਸੁਪਰੀਮ ਕੋਰਟ ਦੇ ਹਾਲ ਹੀ ਵਿੱਚ ਆਏ ਹੁਕਮਾਂ ਤੋਂ ਖੁਲਾਸਾ ਹੋਇਆ ਹੈ ਕਿ ਭਾਜਪਾ ਚੋਣ ਬਾਂਡ ਰਾਹੀਂ ਕੰਪਨੀਆਂ ਤੋਂ ਪੈਸਾ ਇਕੱਠਾ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।
ਕੇਂਦਰ ’ਤੇ ਜ਼ੁਲਮ ਢਾਹੁਣ ਦਾ ਦੋਸ਼ ਲਾਉਣ ਅਤੇ ਕਾਂਗਰਸ ਦੇ 10 ਆਗੂਆਂ ਖ਼ਿਲਾਫ਼ ਪਾਰਟੀ ਵੱਲੋਂ ਕੇਸ ਦਰਜ ਕੀਤੇ ਜਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵੱਖ ਵੱਖ ਕੇਸਾਂ ਵਿੱਚ ਨਾਮਜ਼ਦ ਆਗੂਆਂ ਖਿਲਾਫ਼ ਪੁਖ਼ਤਾ ਸਬੂਤ ਹਨ। ਆਮ ਆਦਮੀ ਪਾਰਟੀ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਈਡੀ ਪੈਸੇ ਦੇ ਲੈਣ ਦੇਣ ਬਾਰੇ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬਿਨਾਂ ਚਲਾਨ ਦੇ ਸਿੱਟ ਵੱਲੋਂ ਵਾਰ ਵਾਰ ਪੁੱਛਗਿਛ ਲਈ ਸੱਦੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਮਾਂ ਲੱਗ ਰਿਹਾ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਵਿੱਚ ਬਹੁਤ ਲਾਪ੍ਰਵਾਹੀ ਵਰਤੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਲਾਨ ਦਿੱਤਾ ਜਾਵੇਗਾ ਅਤੇ ਚੋਰ ਮੋਰੀਆਂ ਬੰਦ ਕੀਤੀਆਂ ਜਾਣਗੀਆਂ ਅਤੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਸ਼ਰਾਬ ਨੀਤੀ ਘੁਟਾਲੇ ਨਾਲ ਪੰਜਾਬ ਦੀ ਆਪ ਸਰਕਾਰ ਦਾ ਸਬੰਧ ਸਥਾਪਤ ਕਰਨ ਲਈ ਈਡੀ ਕੋਲ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਤੋਂ ਸਾਲਾਨਾ ਮਾਲੀਆ 6200 ਕਰੋੜ ਰੁਪਏ ਤੋਂ ਵਧ ਕੇ 9200 ਕਰੋੜ ਰੁਪਏ ਹੋ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×