For the best experience, open
https://m.punjabitribuneonline.com
on your mobile browser.
Advertisement

ਭਾਜਪਾ ਕਮਜ਼ੋਰ ਤੇ ‘ਇੰਡੀਆ’ ਮਜ਼ਬੂਤ ਹੋ ਰਿਹੈ: ਸੇਖੋਂ

10:39 AM Apr 08, 2024 IST
ਭਾਜਪਾ ਕਮਜ਼ੋਰ ਤੇ ‘ਇੰਡੀਆ’ ਮਜ਼ਬੂਤ ਹੋ ਰਿਹੈ  ਸੇਖੋਂ
ਸੀਪੀਆਈ ਦੇ ਸੂਬਾ ਸਕੱਤਰ ਸੁਖਵਿੰਦਰ ਸੇਖੋਂ ਪਾਰਟੀ ਵਰਕਰਾਂ ਨਾਲ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 7 ਅਪਰੈਲ
ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਵਿੱਚ ਦੇਸ਼ ਅਤੇ ਲੋਕਾਂ ਦੇ ਭਲੇ ਲਈ ਕੁੱਝ ਨਹੀਂ ਕੀਤਾ, ਸਗੋਂ ਲੋਟੂ ਪੂੰਜੀਪਤੀਆਂ ਨੂੰ ਮੋਟੇ ਗੱਫੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਿਣਤੀ ਦੇ ਅਮੀਰਾਂ ਤੋਂ ਚੋਣ ਬਾਂਡਜ਼ ਰਾਹੀਂ ਕਰੋੜਾਂ-ਅਰਬਾਂ ਰੁਪਏ ਹਾਸਲ ਕੀਤੇ ਹਨ। ਸ੍ਰੀ ਸੇਖੋਂ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਘਪਲੇ ਨੂੰ ਬੇਪਰਦ ਕਰਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਦਾ ਮਹੱਤਵਪੂਰਨ ਰੋਲ ਹੈ। ਉਨ੍ਹਾਂ ਇਸ ਮਾਮਲੇ ਨੂੰ ਸਰਵਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਦੀ ਹਾਲਤ ਕਮਜ਼ੋਰ ਜਦੋਂਕਿ ‘ਇੰਡੀਆ’ ਗੱਠਜੋੜ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪਾਰਲੀਮਾਨੀ ਚੋਣਾਂ ਦੇਸ਼ ਲਈ ਬਹੁਤ ਮਹੱਤਵਪੂਰਨ ਹਨ। ਜਮਹੂਰੀਅਤ ਬਚਾਉਣ ਲਈ ਭਾਜਪਾ, ਫ਼ਿਰਕੂ ਫਾਸ਼ੀਵਾਦੀ ਤਾਕਤਾਂ ਤੇ ਕਾਰਪੋਰੇਟ ਗੱਠਜੋੜ ਨੂੰ ਹਰਾਉਣਾ ਹੋਵੇਗਾ।
ਇਸ ਮੌਕੇ ਗੁਰਚਰਨ ਸਿੰਘ ਕੈਂਥ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਅਵਤਾਰ ਸਿੰਘ ਛਾਪਿਆਂਵਾਲੀ, ਜਸਵੰਤ ਸਿੰਘ ਬੀਰੋਕੇ ਵੀ ਮੌਜੂਦ ਸਨ।

Advertisement

Advertisement
Author Image

Advertisement
Advertisement
×