ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਭਾਜਪਾ: ਪਵਨ ਖੇੜਾ

08:06 AM May 21, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਕਾਂਗਰਸ ਦੇ ਮੀਡੀਆ ਤੇ ਪ੍ਰਚਾਰ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਨੇ ਭਾਜਪਾ ’ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦਾ ਦੋਸ਼ ਲਾਇਆ। ਇੱਥੇ ਕਾਂਗਰਸ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਦੇਸ਼ ਦਾ ਪ੍ਰਤੀਬਿੰਬ ਹੈ, ਇੱਥੇ ਜੋ ਵੀ ਹਾਲਾਤ ਹਨ, ਦੇਸ਼ ਦੇ ਹਾਲਾਤ ਉਹੀ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਦਿੱਲੀ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਕਿਉਂਕਿ 1998 ਤੋਂ ਲੈ ਕੇ 28 ਸਾਲਾਂ ਤੋਂ ਦਿੱਲੀ ਦੇ ਲੋਕ ਭਾਜਪਾ ਨੂੰ ਨਕਾਰਦੇ ਆ ਰਹੇ ਹਨ। 1993 ਤੋਂ ਬਾਅਦ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਨਹੀਂ ਬਣੀ। ਬਦਲੇ ਦੀ ਭਾਵਨਾ ਨਾਲ, ਭਾਜਪਾ ਦੀ ਕੇਂਦਰ ਸਰਕਾਰ ਨੇ ਪਿਛਲੇ 15 ਸਾਲਾਂ ਵਿੱਚ ਦਿੱਲੀ ਦੀ ਕਾਂਗਰਸ ਸਰਕਾਰ ਦੁਆਰਾ ਕੀਤੇ ਗਏ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਅਰਧ ਅਤੇ ਹੁਣ ਮੁਕੰਮਲ ਤੌਰ ‘ਤੇ ਰੋਕ ਲਗਾ ਦਿੱਤੀ ਹੈ।

Advertisement
Advertisement