ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ-ਜੇਜੇਪੀ ਨੇ ਹਰਿਆਣਾ ਨੂੰ ਲੁੱਟਿਆ: ਦੀਪੇਂਦਰ ਹੁੱਡਾ

08:56 AM Sep 26, 2024 IST
ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਦੀਪੇਂਦਰ ਹੁੱਡਾ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਸਤੰਬਰ
ਰੋਹਤਕ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਹਰਿਆਣਾ ਨੂੰ ਲੁੱਟਿਆ ਅਤੇ ਘਪਲੇ ਕੀਤੇ ਹਨ। ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ’ਚ ਹਰਿਆਣਾ ਨੂੰ ਵਿਕਾਸ ਦੇ ਮਾਮਲੇ ’ਚ ਬਹੁਤ ਪਿੱਛੇ ਧੱਕ ਦਿੱਤਾ ਹੈ। ਇਸ ਨੇ ਵਿਕਾਸ ਦੀ ਥਾਂ ਸੂਬੇ ਨੂੰ ਬੇਰੁਜ਼ਗਾਰੀ, ਅਪਰਾਧ, ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਵਿੱਚ ਨੰਬਰ ਇੱਕ ਸੂਬਾ ਬਣਾ ਦਿੱਤਾ ਹੈ। ਬੇਰੁਜ਼ਗਾਰੀ ਤੋਂ ਨਿਰਾਸ਼ ਨੌਜਵਾਨ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਹ ਲੰਘੀ ਦੇਰ ਸ਼ਾਮ ਸਿਰਸਾ ਤੋਂ ਕਾਂਗਰਸ ਦੇ ਉਮੀਦਵਾਰ ਗੋਕੁਲ ਸੇਤੀਆ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੇ ਸਨ। ਸੰਸਦ ਮੈਂਬਰ ਨੇ ਕਿਹਾ ਕਿ 5 ਸਾਲਾਂ ਤੱਕ ਭਾਜਪਾ-ਜੇਜੇਪੀ ਨੇ ਸੂਬੇ ਨੂੰ ਲੁੱਟਿਆ ਅਤੇ ਇਕ ਤੋਂ ਬਾਅਦ ਇਕ ਘੁਟਾਲੇ ਕੀਤੇ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਦੇ ਸੱਤਾ ’ਚ ਆਉਂਦੇ ਹੀ 2 ਲੱਖ ਖਾਲੀ ਸਰਕਾਰੀ ਅਸਾਮੀਆਂ ਨੂੰ ਨੌਕਰੀ ਕੈਲੰਡਰ ਅਨੁਸਾਰ ਮੈਰਿਟ ’ਤੇ ਭਰਿਆ ਜਾਵੇਗਾ। ਕਾਂਗਰਸੀ ਉਮੀਦਵਾਰ ਗੋਕੁਲ ਸੇਤੀਆ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਉਨ੍ਹਾਂ ਨੂੰ ਡਰਾਉਣ ਅਤੇ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਚਲਾਕੀ ਭਰੇ ਹੱਥਕੰਡੇ ਅਪਣਾਏ ਗਏ ਪਰ ਜਾਗਰੂਕ ਜਨਤਾ ਨੇ ਉਨ੍ਹਾਂ ਦੇ ਸਾਰੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। ਉਨ੍ਹਾਂ ਆਖਿਆ ਕਿ ਇਸ ਵਾਰ ਜਨਤਾ ਆਪਣੀ ਜ਼ਮੀਰ ਨਾਲ ਵੋਟ ਪਾ ਕੇ ਇਨ੍ਹਾਂ ਲੋਕਾਂ ਨੂੰ ਸਬਕ ਸਿਖਾਵੇਗੀ।

Advertisement

Advertisement