ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਉਤਾਰਨ ਵਿੱਚ ਭਾਜਪਾ ਪੱਛੜੀ

11:12 AM Apr 21, 2024 IST
ਇੰਦਰ ਇਕਬਾਲ ਅਟਵਾਲ

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 20 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਭਾਜਪਾ ਆਪਣੇ ਉਮੀਦਵਾਰ ਦੇ ਐਲਾਨ ਤੋਂ ਪੱਛੜੀ ਦਿਖਾਈ ਦੇ ਰਹੀ ਹੈ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ‘ਆਪ’ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਜੋ ਕਿ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਕਈ ਮਹੀਨੇ ਪਹਿਲਾਂ ਹੀ ਟਿਕਟ ਲਈ ਹਾਂ ਹੋ ਚੁੱਕੀ ਸੀ ਅਤੇ ਉਹ 9 ਵਿਧਾਨ ਸਭਾ ਹਲਕਿਆਂ ਦੇ ਹੋਣ ਵਾਲੇ ਸਮਾਗਮਾਂ ਵਿਚ ਭਾਗ ਲੈ ਰਹੇ ਹਨ। ਜਦੋਂ ਤੋਂ ਉਨ੍ਹਾਂ ਦਾ ਉਮੀਦਵਾਰ ਵਜੋਂ ਰਸਮੀ ਐਲਾਨ ਹੋਇਆ ਹੈ ਤਾਂ ਉਨ੍ਹਾਂ ਨੇ ਵੀ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਕਾਂਗਰਸ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ’ਤੇ ਆਪਣਾ ਵਿਸ਼ਵਾਸ ਪ੍ਰਗਟਾਉਂਦਿਆਂ ਦੁਬਾਰਾ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ।
ਇਸੇ ਵਿਚਕਾਰ ਚੌਥੀ ਪ੍ਰਮੁੱਖ ਪਾਰਟੀ ਭਾਜਪਾ ਆਪਣਾ ਉਮੀਦਵਾਰ ਐਲਾਨਣ ਤੋਂ ਪੱਛੜੀ ਹੋਈ ਹੈ ਜਿਸ ਕਾਰਨ ਉਸ ਦੀਆਂ ਚੋਣ ਸਰਗਰਮੀਆਂ ਧੀਮੀ ਗਤੀ ਨਾਲ ਚੱਲ ਰਹੀਆਂ ਹਨ। ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਲੜ ਚੁੱਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਚੋਣ ਮੈਦਾਨ ਵਿਚ ਉਤਾਰਨ ਦੀਆਂ ਚਰਚਾਵਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਜੇਕਰ ਸਾਬਕਾ ਵਿਧਾਇਕ ਅਟਵਾਲ ਇਸ ਹਲਕੇ ਤੋਂ ਚੋਣ ਮੈਦਾਨ ਵਿਚ ਆਉਂਦੇ ਹਨ ਤਾਂ ਇੱਥੋਂ ਮੁਕਾਬਲਾ ਬਹੁਤ ਹੀ ਰੌਚਕ ਹੋ ਜਾਵੇਗਾ ਕਿਉਂਕਿ ਅਟਵਾਲ ਪਰਿਵਾਰ ਦਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ 9 ਵਿਧਾਨ ਸਭਾ ਹਲਕਾ ਜਿਸ ਵਿਚ ਸਮਰਾਲਾ, ਸਾਹਨੇਵਾਲ, ਰਾਏਕੋਟ, ਪਾਇਲ ਵਿਚ ਆਪਣਾ ਚੰਗਾ ਆਧਾਰ ਹੈ। ਅਟਵਾਲ ਪਰਿਵਾਰ 20 ਸਾਲ ਪਹਿਲਾਂ ਰਹੇ ਵਿਧਾਨ ਸਭਾ ਹਲਕਾ ਕੂੰਮਕਲਾਂ ਦੀ ਨੁਮਾਇੰਦਗੀ ਕਰ ਚੁੱਕਾ ਹੈ ਅਤੇ ਹੁਣ ਹਲਕਾ 2 ਵੱਖ-ਵੱਖ ਭਾਗਾਂ ਸਮਰਾਲਾ ਤੇ ਸਾਹਨੇਵਾਲ ਵਿਚ ਵੰਡਿਆ ਜਾ ਚੁੱਕਾ ਹੈ। ਸਾਬਕਾ ਸਪੀਕਰ ਅਟਵਾਲ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਪੁੱਤਰ ਰਾਏਕੋਟ ਤੋਂ ਵੀ ਚੋਣ ਲੜ ਚੁੱਕੇ ਹਨ, ਜਿਸ ਲਈ ਅਟਵਾਲ ਪਰਿਵਾਰ ਲਈ ਲੋਕ ਸਭਾ ਚੋਣਾਂ ਲਈ ਇਹ ਹਲਕਾ ਕੋਈ ਨਵਾਂ ਨਹੀਂ। ਅਟਵਾਲ ਪਰਿਵਾਰ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੇਕਰ ਚੋਣ ਮੈਦਾਨ ਵਿਚ ਆਉਂਦੇ ਹਨ ਤਾਂ ਇੱਥੋਂ ਸਭ ਤੋਂ ਵੱਡਾ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋਵੇਗਾ ਕਿਉਂਕਿ ਇਸ ਪਰਿਵਾਰ ਦੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਨਾਲ ਅੱਜ ਵੀ ਬਹੁਤ ਨੇੜਤਾ ਹੈ ਕਿਉਂਕਿ ਉਹ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਮਰਾਲਾ, ਸਾਹਨੇਵਾਲ ਤੇ ਪਾਇਲ ਵਿਚ ਅਜਿਹੇ ਵੀ ਕਈ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਸਿਰਕੱਢ ਪਰਿਵਾਰਾਂ ਤੋਂ ਇਲਾਵਾ ਆਮ ਲੋਕ ਵੀ ਅਟਵਾਲ ਪਰਿਵਾਰ ਦੇ ਕਾਫ਼ੀ ਨਜ਼ਦੀਕ ਹੈ, ਇਸ ਲਈ ਜੇ ਭਾਜਪਾ ਇੱਥੋਂ ਅਟਵਾਲ ਨੂੰ ਚੋਣ ਮੈਦਾਨ ਵਿਚ ਉਤਾਰਦੇ ਹਨ ਤਾਂ ਇਸ ਚਾਰਕੋਨੇ ਮੁਕਾਬਲੇ ਦਾ ਨਤੀਜਾ ਹੈਰਾਨੀਜਨਕ ਹੋ ਸਕਦਾ ਹੈ।
ਸਿਆਸੀ ਗਲਿਆਰਿਆਂ ਵਿਚ ਇਹ ਵੀ ਚਰਚਾ ਹੈ ਕਿ ਭਾਜਪਾ ਵਲੋਂ ਹਲਕੇ ਨਾਲ ਸਬੰਧਿਤ ਕਾਂਗਰਸ ਤੇ ਇੱਕ ਹੋਰ ਪ੍ਰਮੁੱਖ ਆਗੂ ਨਾਲ ਸੰਪਰਕ ਸਾਧਿਆ ਹੋਇਆ ਹੈ ਜਿਸ ਨੂੰ ਪਾਰਟੀ ’ਚ ਸ਼ਾਮਲ ਕਰ ਇੱਥੋਂ ਚੋਣ ਮੈਦਾਨ ਵਿਚ ਉਤਾਰਨ ਬਾਰੇ ਵੀ ਵਿਚਾਰ ਕਰ ਰਹੀ ਹੈ ਪਰ ਫਿਲਹਾਲ ਭਾਜਪਾ ਉਮੀਦਵਾਰ ਐਲਾਨਣ ਵਿਚ ਪੱਛੜੀ ਹੋਈ ਹੈ।

Advertisement

Advertisement
Advertisement