For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂ ਨੇ ਬਸਪਾ ਦੇ ਬਾਨੀ ਕਾਂਸ਼ੀ ਰਾਮ ਲਈ ਭਾਰਤ ਰਤਨ ਮੰਗਿਆ

08:30 AM Jul 26, 2024 IST
ਭਾਜਪਾ ਆਗੂ ਨੇ ਬਸਪਾ ਦੇ ਬਾਨੀ ਕਾਂਸ਼ੀ ਰਾਮ ਲਈ ਭਾਰਤ ਰਤਨ ਮੰਗਿਆ
Advertisement

ਨਵੀਂ ਦਿੱਲੀ, 25 ਜੁਲਾਈ
ਭਾਜਪਾ ਦੇ ਸ਼ਾਹਜਹਾਂਪੁਰ (ਯੂਪੀ) ਤੋਂ ਸੰਸਦ ਮੈਂਬਰ ਅਰੁਣ ਕੁਮਾਰ ਸਾਗਰ ਨੇ ਅੱਜ ਲੋਕ ਸਭਾ ’ਚ ਮੰਗ ਕੀਤੀ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਾਨੀ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਜਾਵੇ। ਲੋਕ ਸਭਾ ’ਚ ਸਿਫ਼ਰ ਕਾਲ ਦੌਰਾਨ ਸਾਗਰ ਨੇ ਕਿਹਾ, ‘‘ਸਮਾਜ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਾਂਸ਼ੀ ਰਾਮ ਨੂੰ ਭਾਰਤ ਰਤਨ ਨਾਲ ਸਨਮਾਨਤ ਕਰੇ।’’ ਬਾਬੂ ਕਾਂਸ਼ੀ ਰਾਮ ਨੂੰ ‘ਬਹੁਜਨ ਨਾਇਕ’ ਕਰਾਰ ਦਿੰਦਿਆਂ ਸਾਗਰ ਨੇ ਕਿਹਾ ਕਿ ਬਸਪਾ ਬਾਨੀ ਉੱਘੇ ਸਿਆਸਤਦਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਆਪਣਾ ਪੂਰਾ ਜੀਵਨ ਹਾਸ਼ੀਏ ’ਤੇ ਧੱਕੇ ਅਤੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×