ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਫਿਕ ਜ਼ੋਨ ਇੰਚਾਰਜ ਨਾਲ ਉਲਝਿਆ ਭਾਜਪਾ ਆਗੂ

10:28 AM Nov 23, 2024 IST
ਟਰੈਫਿਕ ਜ਼ੋਨ ਇੰਚਾਰਜ ਨਾਲ ਬਹਿਸਦਾ ਹੋਇਆ ਭਾਜਪਾ ਆਗੂ ਤੇ ਉਸ ਦੇ ਸਾਥੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਗੋਰੀਅਨ ਦਾ ਅੱਜ ਟਰੈਫਿਕ ਜ਼ੋਨ ਇੰਚਾਰਜ ਨਾਲ ਸੜਕ ’ਤੇ ਝਗੜਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂ ਬਿਨਾਂ ਸੀਟ ਬੈਲਟ ਦੇ ਗੱਡੀ ਚਲਾ ਰਿਹਾ ਸੀ ਤੇ ਉਸ ਨੂੰ ਪੁਲੀਸ ਮੁਲਾਜ਼ਮਾਂ ਨੇ ਰੋਕ ਲਿਆ। ਇਸ ਕਾਰਨ ਭਾਜਪਾ ਆਗੂ ਗੁੱਸੇ ਵਿੱਚ ਆ ਗਿਆ ਅਤੇ ਟਰੈਫਿਕ ਜ਼ੋਨ ਇੰਚਾਰਜ ਨਾਲ ਬਹਿਸਣ ਲਗਾ ਪਿਆ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਜਪਾ ਆਗੂ ਕਿਸੇ ਵਿਵਾਦ ਵਿੱਚ ਪਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਅਜਿਹੇ ਵਿਵਾਦਾਂ ’ਚ ਘਿਰ ਚੁੱਕਿਆ ਹੈ। ਅੱਜ ਹੋਏ ਝਗੜੇ ਦੌਰਾਨ ਭਾਜਪਾ ਆਗੂ ਇੰਨੇ ਗੁੱਸੇ ਵਿੱਚ ਆ ਗਿਆ ਕਿ ਉਸ ਨੇ ਸਰੇਆਮ ਟਰੈਫਿਕ ਇੰਚਾਰਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਝਗੜਾ ਵੱਧਦਾ ਵੇਖ ਜਦੋਂ ਪੀਸੀਆਰ ਮੁਲਾਜ਼ਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਤਾਂ ਭਾਜਪਾ ਆਗੂ ਸਾਥੀਆਂ ਸਮੇਤ ਉਥੋਂ ਫਰਾਰ ਹੋ ਗਿਆ। ਇਸ ਮਗਰੋਂ ਟਰੈਫਿਕ ਜ਼ੋਨ ਇੰਚਾਰਜ ਕੁਲਦੀਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲੀਸ ਨੇ ਜਤਿੰਦਰ ਸਣੇ ਚਾਰ ਹੋਰ ਵਿਅਕਤੀਆਂ ਖ਼ਿਲਾਫ਼ ਸਰਕਾਰੀ ਡਿਊਟੀ ’ਚ ਰੁਕਾਵਟ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਬਾਰੇ ਟਰੈਫਿਕ ਜ਼ੋਨ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਗੋਰੀਅਨ ਆਪਣੇ ਚਾਰ ਸਾਥੀਆਂ ਨਾਲ ਪਿੰਡ ਪੱਖੋਵਾਲ ਚੌਕ ਤੋਂ ਕਾਰ ’ਤੇ ਆ ਰਿਹਾ ਸੀ ਤੇ ਉਸ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਭਾਜਪਾ ਆਗੂ ਨੇ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ। ਉਸ ਨੇ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਦੇ ਕੰਮ ਵਿੱਚ ਵਿਘਨ ਪਾਇਆ। ਜਦੋਂ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਜਾਣ ਲਈ ਕਿਹਾ ਤਾਂ ਜਤਿੰਦਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਟਰੈਫਿਕ ਪੁਲੀਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ। ਇਸ ਦੌਰਾਨ ਜਤਿੰਦਰ ਗੋਰੀਅਨ ਨੇ ਟਰੈਫਿਕ ਜ਼ੋਨ ਇੰਚਾਰਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਾਂਚ ਅਧਿਕਾਰੀ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਉਨ੍ਹਾਂ ਦੀ ਭਾਲ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

Advertisement

Advertisement