ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਦੀ ਮੌਤ
09:03 PM Jun 17, 2024 IST
Advertisement
ਸ਼ਿਵਮੋਗਾ (ਕਰਨਾਟਕ), 17 ਜੂਨ
ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਅਤੇ ਸਾਬਕਾ ਵਿਧਾਨ ਪਰਿਸ਼ਦ ਮੈਂਬਰ ਐੱਮਬੀ ਭਾਨੂਪ੍ਰਕਾਸ਼ ਦੀ ਅੱਜ ਕਰਨਾਟਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪਾਰਟੀ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਭਾਨੂਪ੍ਰਕਾਸ਼ (69) ਭਾਜਪਾ ਦੀ ਸੂਬਾਈ ਇਕਾਈ ਦੇ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਅੱਜ ਕਰਨਾਟਕ ਵਿੱਚ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਪੁਲੀਸ ਦੇ ਇੱਕ ਸੂਤਰ ਨੇ ਦੱਸਿਆ, ‘‘ਕਾਰ ਵਿੱਚ ਬੈਠਣ ਮੌਕੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।’’ -ਪੀਟੀਆਈ
Advertisement
Advertisement