ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਦੀ ਮੌਤ

07:53 AM Jun 18, 2024 IST

ਸ਼ਿਵਮੋਗਾ (ਕਰਨਾਟਕ): ਭਾਜਪਾ ਆਗੂ ਤੇ ਸਾਬਕਾ ਵਿਧਾਨ ਪਰਿਸ਼ਦ ਮੈਂਬਰ ਐੱਮਬੀ ਭਾਨੂਪ੍ਰਕਾਸ਼ ਦੀ ਅੱਜ ਕਰਨਾਟਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਪਾਰਟੀ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਨੂਪ੍ਰਕਾਸ਼ (69) ਭਾਜਪਾ ਦੀ ਸੂਬਾਈ ਇਕਾਈ ਦੇ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਅੱਜ ਕਰਨਾਟਕ ਵਿੱਚ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਪੁਲੀਸ ਦੇ ਇੱਕ ਸੂਤਰ ਨੇ ਦੱਸਿਆ, ‘‘ਕਾਰ ਵਿੱਚ ਬੈਠਣ ਮੌਕੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।’’ -ਪੀਟੀਆਈ

Advertisement

Advertisement