ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂ ਦਿਨੇਸ਼ ਬੱਬੂ ਨੇ ਹਲਕੇ ਦੇ ਆਗੂਆਂ ਦਾ ਕੀਤਾ ਧੰਨਵਾਦ

08:53 AM Jun 08, 2024 IST

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 7 ਜੂਨ
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਬੱਬੂ ਨੇ ਸਥਾਨਕ ਕਸਬੇ ਵਿੱਚ ਪਹੁੰਚ ਕੇ ਹਲਕਾ ਆਗੂਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਸਬੰਧੀ ਮੰਡਲ ਪ੍ਰਧਾਨ ਅਜੈ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਦਿਨੇਸ਼ ਬੱਬੂ ਧੰਨਵਾਦੀ ਦੌਰੇ ’ਤੇ ਨਿਕਲੇ ਹੋਏ ਹਨ। ਉਨ੍ਹਾਂ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਪਹੁੰਚ ਕੇ ਪਾਰਟੀ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਸ੍ਰੀ ਦਿਨੇਸ਼ ਬੱਬੂ ਸਥਾਨਕ ਕਸਬੇ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਤਾਂ ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕਾਹਨੂੰਵਾਨ ਮੰਡਲ ਦੇ ਸਰਗਰਮ ਆਗੂ ਅਤੇ ਵਰਕਰ ਪਹੁੰਚੇ ਹੋਏ ਸਨ। ਇਸ ਮੌਕੇ ਦਿਨੇਸ਼ ਬੱਬੂ ਨੇ ਮੀਟਿੰਗ ਵਿੱਚ ਹਾਜ਼ਰ ਪਾਰਟੀ ਸਮਰਥਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਕਿ ਸਥਾਨਕ ਵਰਕਰਾਂ ਵੱਲੋਂ ਕੀਤੀ ਮਿਹਨਤ ਸਦਕਾ ਉਨ੍ਹਾਂ ਨੇ ਕਸਬਾ ਕਾਹਨੂੰਵਾਨ ਤੋਂ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਵਰਕਰਾਂ ਨਾਲ ਨੇੜਿਓਂ ਜੁੜੇ ਰਹਿਣਗੇ।

Advertisement

Advertisement