ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਜਸਬੀਰ ਕੌਰ ਤੇ ਪਤੀ ਗੁਲਜ਼ਾਰ ਪਾਰਟੀ ’ਚੋਂ ਮੁਅੱਤਲ

08:55 AM Apr 26, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 25 ਅਪਰੈਲ
ਭਾਜਪਾ ਨੇ ਮਹਿਲਾ ਮੰਡਲ ਦੀ ਪ੍ਰਧਾਨ ਜਸਬੀਰ ਕੌਰ ਅਤੇ ਉਸ ਦੇ ਪਤੀ ਗੁਲਜ਼ਾਰ ਖੰਨਾ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ,‘‘14 ਅਪਰੈਲ ਨੂੰ ਪਾਇਲ ਵਿੱਚ ਹੋਏ ਇੱਕਠ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਜਸਬੀਰ ਕੌਰ ਤੇ ਉਸ ਦੇ ਪਤੀ ਗੁਲਜ਼ਾਰ ਖੰਨਾ ਨੇ ਸਟੇਜ ’ਤੇ ਕਬਜ਼ਾ ਕਰ ਲਿਆ। ਬਾਅਦ ਵਿੱਚ ਗੁਲਜ਼ਾਰ ਖੰਨਾ ਨੇ ਪੁਲੀਸ ਕੋਲ ਪਾਰਟੀ ਆਗੂਆਂ ਖ਼ਿਲਾਫ਼ ਹੀ ਰਿਪੋਰਟ ਦਰਜ ਕਰਵਾ ਦਿੱਤੀ।’’ ਪ੍ਰੋ. ਚੀਮਾ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਦੋਵਾਂ ਆਗੂਆਂ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ।

Advertisement

Advertisement
Advertisement