For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

07:48 AM Nov 23, 2024 IST
ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Advertisement

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 22 ਨਵੰਬਰ
ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਵਿੱਚ ਕੁੱਝ ਨੌਜਵਾਨਾਂ ਨੇ ਦੇਰ ਰਾਤ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਭਰਜਾਈ ਰਜਨੀ ਪਤਨੀ ਦੀਪਕ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਦਿਓਰ ਹਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ ਅਤੇ ਅਮਨ ਕੁਮਾਰ ਨਾਲ ਬਾਹਰ ਗਿਆ ਸੀ। ਕੁਝ ਦੇਰ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਤਿੰਨੇ ਦਾਣਾ ਮੰਡੀ ਵਿੱਚ ਗੰਭੀਰ ਹਾਲਤ ਵਿੱਚ ਜ਼ਖ਼ਮੀ ਪਏ ਹਨ। ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਸ ’ਤੇ ਮਹੀਨੇ ਵਿੱਚ ਇਹ ਤੀਜਾ ਹਮਲਾ ਸੀ। ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਹਨੀ ਕੁਮਾਰ ਵਾਸੀ ਮੁਹੱਲਾ ਸੈਦਾਂ ਦੇਰ ਰਾਤ ਦਾਣਾ ਮੰਡੀ ਵਿੱਚ ਜ਼ਖਮੀ ਹਾਲਤ ਵਿੱਚ ਮਿਲਿਆ ਸੀ। ਹਸਪਤਾਲ ਲਿਆਂਦੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਐੱਸਐੱਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਇਹ ਹੱਤਿਆ ਦਾ ਮਾਮਲਾ ਰੰਜਿਸ਼ ਦਾ ਹੈ। ਉਨ੍ਹਾਂ ਦੱਸਿਆ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਦੋਂਕਿ ਦੋ ਮੁਲਜ਼ਮਾਂ ਗਗਨ ਬਾਬਾ ਵਾਸੀ ਜਵਾਲਾ ਸਿੰਘ ਨਗਰ ਅਤੇ ਕਸ਼ਿਕ ਵਾਸੀ ਮੁਹੱਲਾ ਸੈਦਾਂ ਸੁਲਤਾਨਪੁਰ ਲੋਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement