ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

08:01 AM Aug 07, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਅਗਸਤ
ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਅੱਜ ਕੁਰੂਕਸ਼ੇਤਰ ਦੇ ਸਰਕਟ ਹਾਊਸ ਵਿਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਕਾਰਕੁਨਾਂ ਨੂੰ ਆਪਣਾ ਕੰਮ ਸੰਗਠਨ ਦੇ ਲਈ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਜਪਾ ਤੀਜੀ ਵਾਰ ਸੂਬੇ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਾਂਗਰਸ ਸਣੇ ‘ਆਪ’ ਦੀ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਸਰਕਾਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਨਹੀਂ ਦੇ ਰਹੀ ਅਜਿਹੀ ਪਾਰਟੀ ਦੇ ਚੋਣ ਵਾਅਦਿਆਂ ਨੂੰ ਸੂਬੇ ਦੇ ਲੋਕ ਢਹਿ ਢੇਰੀ ਕਰ ਦੇਣਗੇ। ਇਸ ਮੌਕੇ ਮਹਾਂਮੰਤਰੀ ਜਸਵਿੰਦਰ ਸੈਣ, ਤੇਜਿੰਦਰ ਗੋਲਡੀ, ਸ਼ੈਲੇਸ਼ ਵਤਸ, ਰਾਜਿੰਦਰ ਬਾਖਲੀ, ਸਤਪਾਲ ਮਾਸਟਰ ਮੌਜੂਦ ਸਨ।

Advertisement

Advertisement
Advertisement