ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂ ਤਿਆਗੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

09:29 AM Nov 05, 2024 IST
ਬੀ.ਬੀ. ਤਿਆਗੀ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਮਨੀਸ਼ ਸਿਸੋਦੀਆ। -ਫੋਟੋ: ਦਿਓਲ

ਦਲਬਦਲੀ

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਨਵੰਬਰ
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਲਕਸ਼ਮੀ ਨਗਰ ਸੀਟ ਤੋਂ ਦਿੱਲੀ ਭਾਜਪਾ ਦੇ ਆਗੂ ਬੀ.ਬੀ. ਤਿਆਗੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਜ਼ਿਕਰਯੋਗ ਹੈ ਕਿ ਬੀ.ਬੀ. ਤਿਆਗੀ ਭਾਜਪਾ ਤੋਂ ਨਿਗਮ ਕੌਂਸਲਰ ਰਹਿ ਚੁੱਕੇ ਹਨ ਅਤੇ ਲਕਸ਼ਮੀ ਨਗਰ ਸੀਟ ਤੋਂ ਵਿਧਾਇਕ ਦੀ ਚੋਣ ਵੀ ਲੜ ਚੁੱਕੇ ਹਨ।
ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ, “ਸਾਨੂੰ ਬਹੁਤ ਖੁਸ਼ੀ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਰਹੇ ਅਤੇ ਕਈ ਦਹਾਕਿਆਂ ਤੱਕ ਜ਼ਮੀਨੀ ਪੱਧਰ ’ਤੇ ਜਨਤਕ ਮੁੱਦਿਆਂ ’ਤੇ ਕੰਮ ਕਰਨ ਵਾਲੇ ਬੀ.ਬੀ. ਤਿਆਗੀ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਲੰਮਾ ਰਾਜਨੀਤਿਕ ਅਨੁਭਵ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਸਾਡੇ ਲਈ ਇੱਕ ਅਨਮੋਲ ਸੰਪਤੀ ਹੈ।’’ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਕੰਮ ਦੀ ਰਾਜਨੀਤੀ ਹੋ ਰਹੀ ਹੈ। ਦਿੱਲੀ ਵਿੱਚ ਸਕੂਲ ਅਤੇ ਹਸਪਤਾਲ ਬਣ ਰਹੇ ਹਨ। ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ ਮਿਲ ਰਹੀ ਹੈ, ਬਜ਼ੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ। ਇਸ ਲਈ ਦਿੱਲੀ ਦੇ ਲੋਕ ਕੇਜਰੀਵਾਲ ਨੂੰ ਆਪਣਾ ਬੇਟਾ, ਆਪਣਾ ਭਰਾ ਮੰਨਦੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸਥਾਈ ਕਮੇਟੀ ਦੇ ਪ੍ਰਧਾਨ ਬੀ.ਬੀ ਤਿਆਗੀ ਦਾ ‘ਆਪ’ ‘ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਦਿੱਲੀ ’ਚ ਅਗਲੇ ਸਾਲ ਫਰਵਰੀ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਜਵੀਜ਼ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਮਜ਼ੋਰ ਕੜੀਆਂ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਪਹਿਲਾਂ ਇਸੇ ਲੜੀ ਤਹਿਤ ਵੀਰਵਾਰ ਦੀਵਾਲੀ ਮੌਕੇ ਭਾਜਪਾ ਆਗੂ ਬ੍ਰਹਮ ਸਿੰਘ ਤੰਵਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਹ ਦੱਖਣੀ ਦਿੱਲੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

Advertisement

Advertisement