ਭਾਜਪਾ ਆਗੂ ਵੱਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 20 ਜੁਲਾਈ
ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਕੈਲਾਸ਼ੋ ਸੈਣੀ ਨੇ ਅੱਜ ਹੜ੍ਹ ਦੀ ਮਾਰ ਹੇਠ ਆਏ ਪਿੰਡ ਬਰਗਟ, ਗੁੜਾ, ਭੁਖੜੀ, ਕੰਦੋਲੀ ਤੇ ਭੈਣੀ ਆਦਿ ਦਾ ਦੌਰਾ ਕੀਤਾ ਤੇ ਹੜ੍ਹ ਨਾਲ ਪ੍ਰਭਾਵਿਤ ਫਸਲਾਂ, ਮਕਾਨਾਂ ਆਦਿ ਦੇ ਨੁਕਸਾਨ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਨਾਲ ਕਿਸਾਨਾਂ ਦੀ ਹਜਾਰਾਂ ਏਕੜ ਜੀਰੀ ਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਜਿਸ ਲਈ ਬੇਬੱਸ ਹਾਂ। ਉਨ੍ਹਾਂ ਕਿਹਾ ਕਿ ਪੇਡੂੰ ਖੇਤਰਾਂ ਵਿਚ ਅਜੇ ਵੀ ਕਾਫੀ ਥਾਵਾਂ ’ਤੇ ਮੀਂਹ ਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਫਸਲ ਖਰਾਬ ਹੋ ਰਹੀ ਹੈ। ਪਾਣੀ ਭਰਨ ਕਾਰਨ ਘਰਾਂ ਨੂੰ ਵੀ ਨੁਕਸਾਨ ਪੁੱਜਿਆ ਹੈ।
ਉਨ੍ਹਾਂ ਦੱਸਿਆ ਕਿ ਰਾਮ ਸਰਨ ਮਾਜਰਾ ਤੇ ਪਿੰਡ ਗੂੜਾ ਵਿਚ ਹੜ੍ਹ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕ ਕੁਦਰਤੀ ਆਫਤ ਦੀ ਇਸ ਘੜੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਸੂਬੇ ਦੇ ਲੋਕਾਂ ਨਾਲ ਖੜ੍ਹੇ ਹਨ ਤੇ ਸਰਕਾਰ ਛੇਤੀ ਹੀ ਹੜ੍ਹ ਪੀੜਤ ਲੋਕਾਂ ਲਈ ਰਾਹਤ ਪੈਕੇਜ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਈ ਕੁਦਰਤੀ ਆਫਤ ਦੇ ਬਾਵਜੂਦ ਮੁੱਖ ਮੰਤਰੀ ਵਿਕਾਸ ਦੀ ਰਫ਼ਤਾਰ ਤੇਜ਼ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ 2741 ਕਰੋੜ ਰੁਪਏ ਦੀਆਂ 347 ਨਵੀਆਂ ਯੋਜਵਾਨਾਂ ਦੀ ਸੌਗਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੋਚ ਹੈ ਕਿ ਸੂਬੇ ਨੂੰ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਪਖੋਂ ਹੋਰ ਤੇਜ਼ ਕਰਨਾ ਹੈ।