For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂਆਂ ਵਲੋਂ ਰਾਹੁਲ ਗਾਂਧੀ ਦੀ ਨਿਖੇਧੀ

07:45 AM Jul 03, 2024 IST
ਭਾਜਪਾ ਆਗੂਆਂ ਵਲੋਂ ਰਾਹੁਲ ਗਾਂਧੀ ਦੀ ਨਿਖੇਧੀ
ਰਾਹੁਲ ਗਾਂਧੀ ਦੇ ਬਿਆਨ ’ਤੇ ਗੁੱਸਾ ਜ਼ਾਹਰ ਕਰਦੇ ਹੋਏ ਰਾਣਾ ਭਾਨੂ ਪ੍ਰਤਾਪ ਤੇ ਹੋਰ।
Advertisement

ਕੁਰਾਲੀ (ਪੱਤਰ ਪ੍ਰੇਰਕ): ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਰਾਣਾ ਭਾਨੂ ਪ੍ਰਤਾਪ ਨੇ ਸੰਸਦ ’ਚ ਭਾਸ਼ਣ ਦੌਰਾਨ ਰਾਹੁਲ ਗਾਂਧੀ ਵੱਲੋਂ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣ ’ਤੇ ਸਖ਼ਤ ਗੁੱਸਾ ਜ਼ਾਹਰ ਕੀਤਾ ਹੈ। ਭਾਜਪਾ ਆਗੂ ਨੇ ਰਾਹੁਲ ਗਾਂਧੀ ਤੋਂ ਸਮੁੱਚੇ ਹਿੰਦੂ ਭਾਈਚਾਰੇ ਅਤੇ ਦੇਸ਼ ਤੋਂ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਹੈ। ਰਾਣਾ ਭਾਨੂ ਪ੍ਰਤਾਪ ਤੇ ਹੋਰਨਾਂ ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਹਿੰਦੂਆਂ ਪ੍ਰਤੀ ਦਿੱਤਾ ਗਿਆ ਨਫ਼ਰਤ ਭਰਿਆ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਨਾਤਨ ਪ੍ਰਤੀ ਨਫ਼ਰਤ ਨਾਲ ਭਰੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ। ਭਾਜਪਾ ਮੰਡਲ ਪ੍ਰਧਾਨ ਅਭਿਸ਼ੇਕ ਗੁਪਤਾ ਨੇ ਰਾਹੁਲ ਗਾਂਧੀ ਦੇ ਪੁਤਲੇ ਫੂਕਣ ਦੀ ਚਿਤਾਵਨੀ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×